19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬੇਲਾ ਕਾਲਜ ਦੀ ਮਹਿਲਾ ਹਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 19-12-2025
ਬੇਲਾ, 18 ਦਸੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਲੜਕੀਆਂ ਦੀ ਹਾਕੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਡੀ. ਏ. ਵੀ. ਕਾਲਜ ਬਠਿੰਡਾ ਵਿਖੇ ਕਰਵਾਏ ਅੰਤਰ-ਕਾਲਜ ਹਾਕੀ ਮੁਕਾਬਲਿਆਂ 'ਚ ਲੈਫਟੀਨੈਂਟ ਪਿ੍ਤਪਾਲ ਸਿੰਘ ਤੇ ਪ੍ਰੋ. ਅਮਰਜੀਤ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੂਜਾ ਸਥਾਨ (ਸਿਲਵਰ ਮੈਡਲ) ਹਾਸਿਲ ਕੀਤਾ | ਇਸ ਬਾਰੇ ਚਾਨਣਾ ਪਾਉਂਦਿਆਂ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੀ ਲੜਕੀਆਂ ਦੀ ਟੀਮ ਨੇ ਹਾਕੀ ਮੁਕਾਬਲਿਆਂ ਵਿਚ ਪਹਿਲੀ ਵਾਰ ਭਾਗ ਲਿਆ ਅਤੇ ਰੱਨਰ-ਅੱਪ ਟਰਾਫ਼ੀ 'ਤੇ ਕਬਜ਼ਾ ਕੀਤਾ | ਦੱਸਣਯੋਗ ਹੈ ਕਿ ਲੀਗ ਮੈਚ ਦੇ ਪਹਿਲੇ ਮੈਚ ਵਿਚ ਅਕਾਲ ਕਾਲਜ ਮਸਤੂਆਣਾ ਸਾਹਿਬ ਨੂੰ 14-0 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ | ਦੂਜਾ ਮੈਚ ਫਿਜੀਕਲ ਕਾਲਜ ਝੂਨੀਰ ਨਾਲ 2-2 ਦੀ ਬਰਾਬਰੀ 'ਤੇ ਰਿਹਾ ਤੇ ਲੀਗ ਦੇ ਮੁਕਾਬਲਿਆਂ ਦਾ ਫਾਈਨਲ ਮੈਚ ਮੇਜਬਾਨ ਟੀਮ ਨਾਲ 0-0 'ਤੇ ਬਰਾਬਰ ਰਿਹਾ ਅੰਤ ਵਿਚ ਕੁੱਲ ਮੈਚਾਂ ਦੇ ਗੋਲ ਸਕੋਰ ਦੇ ਅਨੁਸਾਰ ਓਵਰਆਲ ਦੂਜੀ ਪੁਜੀਸ਼ਨ ਹਾਸਿਲ ਕੀਤੀ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਖਿਡਾਰੀਆਂ ਦੀ ਖੇਡ ਪ੍ਰਤਿਭਾ ਦੀ ਸਰਾਹਨਾ ਕੀਤੀ ਅਤੇ ਹਾਕੀ ਵਿਚ ਮਹਿਲਾ ਟੀਮ ਦਾ ਆਗਾਜ਼ ਕਰਨ 'ਤੇ ਸ਼ਾਬਾਸ਼ ਦਿੱਤੀ | ਪ੍ਰਬੰਧਕ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਟੀਮ ਦੇ ਹੌਸਲੇ ਦੀ ਦਾਦ ਦਿੱਤੀ ਅਤੇ ਬੇਲਾ ਕਾਲਜ ਦੇ ਖੇਡ ਖੇਤਰ ਵਿਚ ਯੋਗਦਾਨ ਨੂੰ ਸਿਜਦਾ ਕੀਤਾ | ਪ੍ਰਬੰਧਕ ਕਮੇਟੀ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਖਿਡਾਰੀਆਂ ਦਾ ਸਨਮਾਨ ਕੀਤਾ | ਉਨ੍ਹਾਂ ਸਰੀਰਿਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਇਸ ਅਹਿਮ ਪ੍ਰਾਪਤੀ ਲਈ ਵਧਾਈ ਦਿੱਤੀ | ਇਸ ਮੌਕੇ ਡਾ. ਮਮਤਾ ਅਰੋੜਾ, ਪ੍ਰੋ. ਸੁਨੀਤਾ ਰਾਣੀ, ਪ੍ਰੋ. ਪ੍ਰਮਿੰਦਰ ਕੌਰ, ਪ੍ਰੋ. ਰਮਨਜੀਤ ਕੌਰ ਤੇ ਸਮੂਹ ਵਿਭਾਗਾਂ ਦੇ ਮੁਖੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਖੇ ਬਾਬਾ ਪੀਰ ਰਤਨ ਨਾਥ ਮੰਦਰ ਦੀ ਤੋੜਭੰਨ ਵਿਰੁੱਧ ਰੂਪਨਗਰ 'ਚ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ਹੈਲਥ ਕੇਅਰ ਸਥਾਨਾਂ ਦਾ ਦੌਰਾ <br/>
Ad Position 24