15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਗੜ੍ਹੀ ਚਮਕੌਰ ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 20-12-2025
ਬੇਲਾ, 19 ਦਸੰਬਰ (ਮਨਜੀਤ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਤੇ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਪਿੰਡ ਖਿਜਰਪੁਰ, ਗੜੀ, ਚੁਪਕੀ ਮੰਡ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ ਹੈ, ਜੋ ਵੱਖ-ਵੱਖ ਪਿੰਡਾਂ ਬਾਮਾ ਕੁਲੀਆ, ਸ਼ੇਖੂਪੁਰ, ਪਰੋਜਪੁਰ, ਬੇਲਾ, ਜਟਾਣਾ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਇਆ | ਇਸ ਮੌਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਸਾਹਿਬ ਨੇ ਪੰਜ ਪਿਆਰੇ ਸਾਹਿਬਾਨ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕੀਤੇ | ਨਗਰ ਕੀਰਤਨ 'ਚ ਬਾਬਾ ਪ੍ਰਮਿੰਦਰ ਸਿੰਘ ਸੰਧੂਆਂ ਵਾਲੇਆ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਲਗਵਾਈ | ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ | ਇਸ ਮੌਕੇ ਵਰਿੰਦਰ ਪਾਲ ਸਿੰਘ, ਧਰਮ ਸਿੰਘ, ਕਰਨੈਲ ਸਿੰਘ, ਅਮਰ ਸਿੰਘ, ਗੁਰਪ੍ਰੀਤ ਸਿੰਘ, ਕੁਲਜੀਤ ਸਿੰਘ, ਪਵਨਜੀਤ ਸਿੰਘ ਇੰਗਲੈਂਡ, ਸਿਮਰਦੀਪ ਸਿੰਘ ਇਟਲੀ, ਰਣਜੀਤ ਸਿੰਘ, ਗੁਰਮੇਲ ਸਿੰਘ ਖ਼ਾਲਸਾ, ਰਣਧੀਰ ਸਿੰਘ, ਸੰਮਤੀ ਮੈਂਬਰ ਗੁਰਦੀਪ ਸਿੰਘ ਗੜ੍ਹੀ, ਅਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਟਰੈਕਟਰ ਟਰਾਲੀਆਂ, ਕਾਰਾਂ ਗੱਡੀਆਂ 'ਚ ਸਵਾਰ ਸੰਗਤਾਂ. ਵਾਹਿਗੁਰੂ ਦਾ ਜਾਪ ਕਰਦੀਆਂ ਸਨ, ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋ ਨਗਰ ਕੀਰਤਨ ਦਾ ਸਵਾਗਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਜੋੜ ਮੇਲ ਦੌਰਾਨ ਸ੍ਰੀ ਚਮਕੌਰ ਸਾਹਿਬ ਦਾ ਲੜਕੀਆਂ ਦਾ ਸਕੂਲ ਰਹੇਗਾ ਬੰਦ ਅਗਲੀ ਖ਼ਬਰ ਕੇਂਦਰ ਵਲੋਂ ਪਾਸ ਕੀਤੇ ਬਿੱਲ 2025 ਖ਼ਿਲਾਫ਼ ਰੋਸ ਪ੍ਰਦਰਸ਼ਨ 22 ਨੂੰ
Ad Position 24