ਸ੍ਰੀ ਚਮਕੌਰ ਸਾਹਿਬ, 19 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਾਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਚਮਕੌਰ ਸਾਹਿਬ ਬੰਦ ਰਹੇਗਾ | ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ 20 ਦਸੰਬਰ ਤੋਂ 22 ਦਸੰਬਰ 2025 ਤੱਕ ਸ੍ਰੀ ਚਮਕੌਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਦੂਰ-ਦੁਰਾਡਿਆਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਦਰਸ਼ਨਾਂ ਲਈ ਪਹੁੰਚਦੀਆਂ ਹਨ | ਉਨ੍ਹਾਂ ਦੱਸਿਆ ਕਿ ਜੋੜ ਮੇਲ ਦੌਰਾਨ ਸੰਗਤਾਂ ਦੇ ਭਾਰੀ ਇਕੱਠ ਕਾਰਨ ਵਿਦਿਆਰਥਣਾਂ ਦੀ ਆਉਣ ਜਾਣ ਸੰਬੰਧੀ ਮੁਸ਼ਕਿਲਾਂ ਪੈਦਾ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸਾਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਚਮਕੌਰ ਸਾਹਿਬ 20 ਦਸੰਬਰ ਤੋਂ 22 ਦਸੰਬਰ ਤੱਕ ਬੰਦ ਰਹੇਗਾ |