ਨੂਰਪੁਰ ਬੇਦੀ, 19 ਦਸੰਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਨੂਰਪੁਰ ਬੇਦੀ ਪੁਲਿਸ ਵਲੋਂ ਥਾਣਾ ਮੁਖੀ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ | ਇਸ ਕੜੀ ਤਹਿਤ ਨੂਰਪੁਰ ਬੇਦੀ ਪੁਲਸ ਵਲੋਂ ਰੋਜ਼ਾਨਾ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਈ ਜਾ ਰਹੀ ਹੈ | ਪੁਲਿਸ ਵਲੋਂ ਦਰਜ ਐਫ. ਆਈ. ਆਰ. ਅਨੁਸਾਰ ਏ. ਐੱਸ. ਆਈ. ਗੁਰਿੰਦਰ ਸਿੰਘ ਚੌਕੀ ਇੰਚਾਰਜ ਹਰੀਪੁਰ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਹਰੀ ਪੁਰ ਤੋ ਪਿੰਡ ਖ਼ਟਾਣਾ ਨੂੰ ਜਾ ਰਹੇ ਸੀ | ਇਕ ਨੌਜਵਾਨ ਜਿਸ ਨੇ ਕਾਲੇ ਰੰਗ ਦੀ ਜੈਕਟ ਪਾਈ ਹੋਈ ਸੀ | ਜਦੋ ਨੌਜਵਾਨ ਨੇ ਪੁਲਿਸ ਨੂੰ ਖ਼ਟਾਣਾ ਚੌਕ 'ਤੇ ਖੜ੍ਹਾ ਦੇਖਿਆ ਤਾਂ ਉਹ ਤੁਰੰਤ ਪੁਲਿਸ ਨੂੰ ਦੇਖ ਕੇ ਉਹ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੂੰ ਸ਼ੱਕ ਉਸ ਤੇ ਸ਼ੱਕ ਹੋਈ ਤਾਂ ਤੁਰੰਤ ਪੁਲਿਸ ਨੇ ਉਸ ਨੂੰ ਪਕੜ ਲਿਆ | ਜੱਦੋ ਇਸ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਤਾਂ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ | ਪੁਲਿਸ ਵਲੋਂ ਕਥਿਤ ਦੋਸ਼ੀਆਂ ਦੀ ਪਹਿਚਾਣ ਹਰਜਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਟਿੱਬਾ ਟੱਪਰੀਆਂ ਵਜੋਂ ਹੋਈ ਹੈ | ਨੂਰਪੁਰ ਬੇਦੀ ਪੁਲਿਸ ਦੇ ਏ. ਐਸ. ਆਈ. ਗੁਰਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗਿਫਤਾਰ ਕਰ ਲਿਆ ਹੈ |