15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ੍ਰੀ ਚਮਕੌਰ ਸਾਹਿਬ ਵਿਖੇ ਤਿੰਨ ਦਿਨਾ ਸ਼ਹੀਦੀ ਸਮਾਗਮ ਅੱਜ ਤੋਂ, ਤਿਆਰੀਆਂ ਮੁਕੰਮਲ

Ad Position 21
No active advertisement
ਅਜੀਤ ਡੈਸਕ 20-12-2025
ਸ੍ਰੀ ਚਮਕੌਰ ਸਾਹਿਬ, 19 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ, ਤਿੰਨ ਪਿਆਰਿਆਂ ਸਮੇਤ ਗੜੀ ਚਮਕੌਰ ਦੀ ਅਸਾਂਵੀ ਜੰਗ 'ਚ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਕੱਲ੍ਹ ਸ਼ੁਰੂ ਹੋ ਰਿਹਾ ਹੈ | ਸਮਾਗਮ ਸੰਬੰਧੀ ਜਿਥੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵਲੋ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਸੰਗਤਾਂ ਦੀ ਵੱਡੀ ਆਮਦ ਨੂੰ ਵੇਖਦਿਆਂ ਪ੍ਰਬੰਧਾਂ ਵਿਚ ਚੰਗਾ ਵਾਧਾ ਕੀਤਾ ਹੈ | ਮੇਲੇ ਦੀਆਂ ਤਿਆਰੀਆਂ ਤੇ ਸੁਰੱਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼ਾਮ ਸਥਾਨਕ ਐਸ. ਡੀ. ਐਮ. ਅਮਰੀਕ ਸਿੱਧੂ ਤੇ ਡੀ. ਐਸ. ਪੀ. ਮਨਜੀਤ ਸਿੰਘ ਔਲਖ ਨੇ ਵੱਖ-ਵੱਖ ਥਾਵਾਂ ਦਾ ਜਾਇਜ਼ਾ ਲਿਆ ਤੇ ਹਦਾਇਤਾਂ ਵੀ ਜਾਰੀ ਕੀਤੀਆਂ | ਪੁਲਿਸ ਪ੍ਰਸ਼ਾਸਨ ਵਲੋਂ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਔਲਖ ਨੇ ਦੱਸਿਆ ਕਿ 3 ਦਿਨਾਂ ਸਮਾਗਮ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਵੱਡੀ ਗਿਣਤੀ 'ਚ ਵਰਦੀ ਤੇ ਸਿਵਲ ਡਰੈੱਸ ਵਿਚ ਸੁਰੱਖਿਆ ਦਸਤੇ ਤਾਇਨਾਤ ਕੀਤੇ ਹਨ | ਇਨ੍ਹਾਂ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਵੀ ਹਰ ਭੈੜੇ ਅਨਸਰ 'ਤੇ ਨਿਗ੍ਹਾ ਰੱਖੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਮੁੱਖ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵੱਲ ਨੂੰ ਜਾਣ ਵਾਲੇ ਸਾਰੇ ਮਾਰਗਾਂ 'ਤੇ ਬੈਰੀਕੇਟ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ, ਕਿਸੇ ਵੀ ਵਾਹਨ ਨੂੰ ਗੁਰਦੁਆਰਾ ਸਾਹਿਬ ਵੱਲ ਜਾਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਹੁਲੜਬਾਜ਼ਾਂ 'ਤੇ ਵੀ ਨਿਗ੍ਹਾ ਰੱਖੀ ਜਾਵੇਗੀ | ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ | ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਲੰਗਰ, ਪਖਾਨਿਆਂ, ਕੜਾਹ ਪ੍ਰਸ਼ਾਦ, ਰਿਹਾਇਸ਼ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਹਨ | 20 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 22 ਨੂੰ ਭੋਗ ਤੋਂ ਬਾਅਦ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਸਵੇਰੇ 10 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ | ਸਮਾਗਮ ਦੌਰਾਨ 22 ਦਸੰਬਰ ਨੂੰ ਅਮਿ੍ਤ ਸੰਚਾਰ ਕਰਵਾਇਆ ਜਾਵੇਗਾ | ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਸਰਕਾਰੀ ਹਸਪਤਾਲ ਅੰਦਰ 24 ਘੰਟੇ ਹਾਜ਼ਰ ਰਹਿਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ | ਨਗਰ ਕੌਂਸਲ ਵਲੋਂ ਵੀ ਸਫ਼ਾਈ, ਪੀਣ ਵਾਲੇ ਪਾਣੀ, ਪਖਾਨਿਆਂ, ਸਟਰੀਟ ਲਾਈਟਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਨਗਰ ਕੌਸ਼ਲ ਦੇ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਸ਼ਹਿਰ ਅੰਦਰ ਸਫ਼ਾਈ ਲਈ ਬਾਹਰਲੇ ਸ਼ਹਿਰਾਂ ਤੋਂ ਵੀ ਸਫ਼ਾਈ ਸੇਵਕ ਬੁਲਾਏ ਗਏ | ਸਟਰੀਟ ਲਾਈਟਾਂ ਦੀ ਮੁਰੰਮਤ ਕਰਵਾਈ ਜਾ ਚੁੱਕੀ ਹੈ | ਨਗਰ ਦੇ ਵਿਰਾਸਤੀ ਮਾਰਗ/ਡਿਵਾਈਡਰ ਤੇ ਕੋਈ ਵੀ ਫੜੀ/ ਆਰਜ਼ੀ ਦੁਕਾਨ ਨਹੀਂ ਲੱਗਣ ਦਿੱਤੀ ਜਾਵੇਗੀ | ਤਿੰਨ ਦਿਨਾ ਸ਼ਹੀਦੀ ਸਮਾਗਮ ਤੋਂ ਇਕ ਦਿਨ ਪਹਿਲਾਂ ਹੀ ਹਜ਼ਾਰਾਂ ਦੀ ਤਾਦਾਦ 'ਚ ਸੰਗਤ ਇੱਥੋਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈ | ਅੱਜ ਸਾਰਾ ਦਿਨ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਸੰਗਤਾਂ ਦੀ ਭਾਰੀ ਆਮਦ ਕਾਰਨ ਆਵਾਜਾਈ ਦੀ ਜਾਮ ਵਾਲੀ ਸਥਿਤੀ ਬਣੀ ਰਹੀ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਰੂਪਨਗਰ ਦੀ ਮੀਟਿੰਗ 'ਚ ਸ਼ਹਿਰ ਦੀ ਹੱਦ ਵਧਾਉਣ ਦਾ ਮਸਲਾ ਲਟਕਿਆ <br/> ਅਗਲੀ ਖ਼ਬਰ 10 ਗ੍ਰਾਮ ਨਸ਼ੀਲੇ ਪਾਊਡਰ ਸਹਿਤ ਨੌਜਵਾਨ ਕਾਬੂ
Ad Position 24