15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

'ਆਪ' ਵਲੋਂ ਸਰਕਾਰੀ ਤੰਤਰ ਦੇ ਜ਼ੋਰ ਨਾਲ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਲੁੱਟੀਆਂ-ਕੁਲਵੰਤ ਸਿੰਘ ਬਾਠ

Ad Position 21
No active advertisement
ਅਜੀਤ ਡੈਸਕ 20-12-2025
ਸ੍ਰੀ ਅਨੰਦਪੁਰ ਸਾਹਿਬ, 19 ਦਸੰਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਪੰਜਾਬ ਭਾਜਪਾ ਵਰਕਿੰਗ ਕਮੇਟੀ ਮੈਂਬਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਕੁਲਵੰਤ ਸਿੰਘ ਬਾਠ ਨੇ ਪ੍ਰੈੱਸ ਕਾਨਫ਼ਰੰਸ 'ਚ 'ਆਪ' ਦੀ ਸੂਬਾ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ 'ਚ ਤਾਜ਼ਾ ਹੋਈਆਂ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਨੂੰ ਸਰਕਾਰੀ ਤੰਤਰ ਦੇ ਜ਼ੋਰ ਨਾਲ ਲੁੱਟਿਆ ਗਿਆ ਹੈ | ਇਹ ਚੋਣਾਂ ਲੋਕਤੰਤਰ 'ਤੇ ਕਾਲਾ ਧੱਬਾ ਹਨ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸੱਚਾਈ ਲੋਕਾਂ ਸਾਹਮਣੇ ਆ ਚੁੱਕੀ ਹੈ | ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ 'ਚ ਆਗੂਆਂ ਦੀ ਆਪਸੀ ਗੁੱਟਬੰਦੀ ਕਰਕੇ ਭਾਜਪਾ ਦਾ ਸੰਗਠਨ ਅਜੇ ਮਜ਼ਬੂਤ ਨਹੀਂ ਹੈ | ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ 'ਚ ਪਾਰਟੀ ਦੀ ਹਾਲਤ 'ਅੱਠ ਪੂਰਬੀਏ, ਨੌਂ ਚੁੱਲੇ' ਵਾਲੀ ਹੋਈ ਪਈ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹੀ ਹਾਲਾਤ ਰਹੇ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਹਾਲਤ ਇਸ ਤੋਂ ਬਦਤਰ ਹੋ ਸਕਦੀ ਹੈ | ਮੌਜੂਦਾ ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਸਾਰੀਆਂ ਸੀਟਾਂ 'ਤੇ ਉਮੀਦਵਾਰ ਨਾ ਦੇਣਾ ਤੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ 'ਚ ਪਾਰਟੀ ਦਾ ਖਾਤਾ ਨਾ ਖੋਲ੍ਹਣਾ ਗੰਭੀਰ ਚਿੰਤਾ ਦਾ ਕਾਰਨ ਹੈ | ਜ਼ਿਲ੍ਹਾ ਪ੍ਰਭਾਰੀ ਵਲੋਂ ਵੀ ਇਸ ਮਾਮਲੇ 'ਚ ਕੋਈ ਧਿਆਨ ਨਹੀਂ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣਾ ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ-ਡਾਢੀ ਅਗਲੀ ਖ਼ਬਰ ਪਾਣੀਆਂ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸਤਲੁਜ ਦਰਿਆ ਦੇ ਕੰਢੇ ਸੈਮੀਨਾਰ
Ad Position 24