15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣਾ ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ-ਡਾਢੀ

Ad Position 21
No active advertisement
ਅਜੀਤ ਡੈਸਕ 20-12-2025
ਸ੍ਰੀ ਅਨੰਦਪੁਰ ਸਾਹਿਬ, 19 ਦਸੰਬਰ (ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਸਮੇਤ ਸ੍ਰੀ ਅੰਮਿ੍ਤਸਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇ ਕੇ ਨੋਟੀਫ਼ਿਕੇਸ਼ਨ ਜਾਰੀ ਕਰਨਾ ਇਤਿਹਾਸਕ ਫ਼ੈਸਲਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਡਾਢੀ ਨੇ ਕੀਤਾ | ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੀ ਸ੍ਰੀ ਅਨੰਦਪੁਰ ਸਾਹਿਬ ਦੀ ਸਾਰਿਆਂ ਤੋਂ ਪੁਰਾਣੀ ਮੰਗ ਸੀ | ਭਾਵੇਂ ਕਿ ਸੂਬੇ ਅੰਦਰ ਪੰਥਕ ਸਰਕਾਰਾਂ ਵੀ ਰਹੀਆਂ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਪਹਿਲਾਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਬੁਲਾਇਆ ਗਿਆ | ਉਪਰੰਤ ਇਹ ਨੋਟੀਫ਼ਿਕੇਸ਼ਨ ਜਾਰੀ ਕਰਕੇ ਸ਼ਹਿਰ 'ਚੋਂ ਮੀਟ, ਸ਼ਰਾਬ ਤੇ ਹੋਰ ਨਸ਼ੇ ਸ਼ਹਿਰ ਦੀ ਹੱਦ ਤੋਂ ਬਾਹਰ ਹੋ ਜਾਣਗੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਗੁਰੂ ਨਗਰੀ ਦੀ ਪਵਿੱਤਰਤਾ ਨੂੰ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਲਮਾਂ ਤੋਂ 'ਆਪ' ਦੇ ਜਰਨੈਲ ਸਿੰਘ ਲਾਲੀ 3356 ਤੇ ਤਖ਼ਤਗੜ੍ਹ ਜ਼ੋਨ ਤੋਂ ਦੇਸ ਰਾਜ ਸੈਣੀ 1656... ਅਗਲੀ ਖ਼ਬਰ 'ਆਪ' ਵਲੋਂ ਸਰਕਾਰੀ ਤੰਤਰ ਦੇ ਜ਼ੋਰ ਨਾਲ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਲੁੱਟੀਆਂ-ਕੁਲਵੰਤ ਸਿੰਘ ਬਾਠ
Ad Position 24