15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਦਸਮੇਸ਼ ਪਿਤਾ ਜੀ ਵਲੋਂ ਕਿਲ੍ਹਾ ਛੱਡਣ ਦੀ ਯਾਦ 'ਚ ਰਾਤ ਦਾ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 20-12-2025
ਸ੍ਰੀ ਅਨੰਦਪੁਰ ਸਾਹਿਬ, 19 ਦਸੰਬਰ (ਕਰਨੈਲ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਅਨੰਦਗੜ੍ਹ ਸਾਹਿਬ ਛੱਡਣ ਦੀ ਰਾਤ ਦਾ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਪ੍ਰਬੰਧ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਅਨੰਦਗੜ ੍ਹ ਸਾਹਿਬ ਦੇ ਦੀਵਾਨ ਹਾਲ ਵਿਖੇ 20 ਦਸੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਹੋਵੇਗਾ | ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਕਾਰ ਸੇਵਾ ਕਿਲ੍ਹ ਾ ਅਨੰਦਗੜ ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਧਾਰਮਿਕ ਸਮਾਗਮ 'ਚ ਸਿੱਖ ਪੰਥ ਦੇ ਮਹਾਨ ਵਿਦਵਾਨ ਗਿਆਨੀ ਨਵਤੇਜ ਸਿੰਘ ਕਥਾਵਾਚਕ, ਭਾਈ ਬਹੁਲਿਵਲੀਨ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਜਿਥੇ ਸੰਗਤਾਂ ਨੂੰ ਨਿਹਾਲ ਕਰਨਗੇ, ਉੱਥੇ ਹੀ ਇਸ ਧਾਰਮਿਕ ਸਮਾਗਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰ ਸੇਵਾ ਕਿਲ ਾ ਅਨੰਦਗੜ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਵਿਸ਼ੇਸ਼ ਤੌਰ 'ਤੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ | 21 ਦਸੰਬਰ ਨੂੰ ਸਵੇਰੇ 4 ਵਜੇ ਗੁਰਦੁਆਰਾ ਕਿਲ ਾ ਅਨੰਦਗੜ੍ਹ ਸਾਹਿਬ ਵਿਖੇ ਬੀਤੇ ਦਿਨਾਂ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਅਰਦਾਸ ਕਰਨ ਉਪਰੰਤ ਗੁਰਦੁਆਰਾ ਕਿਲ੍ਹਾ ਅਨੰਦਗੜ ਸਾਹਿਬ ਤੋਂ ਸਵੇਰੇ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀ ਆਰੰਭਤਾ ਹੋਵੇਗੀ | ਪੈਦਲ ਮਾਰਚ ਕਿਲ ਾ ਅਨੰਦਗੜ੍ਹ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਤਖਤ ਸ੍ਰੀ ਕੇਸਗੜ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੇ ਗੁਰਦੁਆਰਾ ਸੀਸ ਗੰਜ ਸਾਹਿਬ ਹਾਜ਼ਰੀਆਂ ਭਰਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ | ਇਹ ਦਸਮੇਸ਼ ਪੈਦਲ ਮਾਰਚ ਵੱਖ-ਵੱਖ ਪੜਾਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਸੰਪੂਰਨ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁ: ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ 'ਚ ਰੈਣ ਸਬਾਈ ਕੀਰਤਨ ਦਰਬਾਰ ਅੱਜ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਲਮਾਂ ਤੋਂ 'ਆਪ' ਦੇ ਜਰਨੈਲ ਸਿੰਘ ਲਾਲੀ 3356 ਤੇ ਤਖ਼ਤਗੜ੍ਹ ਜ਼ੋਨ ਤੋਂ ਦੇਸ ਰਾਜ ਸੈਣੀ 1656...
Ad Position 24