ਸ੍ਰੀ ਚਮਕੌਰ ਸਾਹਿਬ, 19 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਹੋਈ ਚੋਣ 'ਚ ਜ਼ੋਨ ਬੇਲਾ ਦੀ ਉਮੀਦਵਾਰ ਰਾਜਵਿੰਦਰ ਕੌਰ ਨੂੰ 1258 ਵੋਟਾਂ ਪੋਲ ਹੋਈਆਂ ਹਨ ਜਦਕਿ ਵਿਰੋਧੀ 'ਆਪ' ਦੇ ਉਮੀਦਵਾਰ ਮਨਜੀਤ ਕੌਰ ਨੂੰ 555 ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬਲਵੀਰ ਕੌਰ ਨੂੰ 231 ਵੋਟਾਂ ਪੋਲ ਹੋਈਆਂ ਹਨ | ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੇ ਦੱਸਿਆ ਕਿ ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀਆਂ ਸਾਰੇ ਜ਼ੋਨਾਂ ਤੇ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਿਲ ਹੋਈ ਹੈ |