06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

'ਵੀਰ ਬਾਲ ਦਿਵਸ' ਦਾ ਨਾਂਅ ਸਿੱਖ ਪੰਥ ਨੂੰ ਪ੍ਰਵਾਨ ਨਹੀਂ-ਸਾਬਕਾ ਮੁੱਖ ਮੰਤਰੀ ਚੰਨੀ <br/>

Ad Position 21
No active advertisement
ਮੋਰਿੰਡਾ ਸਥਿਤ ਰਿਹਾਇਸ਼ ਵਿਖੇ ਪੈਦਲ ਯਾਤਰਾ ਕਰਨ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਸਮਰਥਕਾਂ ਨਾਲ | <br/> 21-12-2025
ਮੋਰਿੰਡਾ, 20 ਦਸੰਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-'ਵੀਰ ਬਾਲ ਦਿਵਸ' ਦਾ ਨਾਂਅ ਸਿੱਖ ਪੰਥ ਨੂੰ ਪ੍ਰਵਾਨ ਨਹੀਂ ਹੈ, ਤੇ ਨਾ ਕੇਂਦਰ ਸਰਕਾਰ ਸਿੱਖਾਂ ਦੇ ਧਾਰਮਿਕ ਮਸਲਿਆਂ 'ਚ ਦਖ਼ਲਅੰਦਾਜ਼ੀ ਕਰੇ | ਇਸ ਲਈ 'ਵੀਰ ਬਾਲ ਦਿਵਸ' ਦਾ ਨਾਂਅ ਬਦਲ ਕੇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਿਆ ਜਾਵੇ | ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ਤੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਨੂੰ ਪੈਦਲ ਯਾਤਰਾ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਰ. ਐੱਸ. ਐੱਸ. ਦੀਆਂ ਨੀਤੀਆਂ ਨੂੰ ਸਿੱਖਾਂ 'ਤੇ ਥੋਪਣ ਤੋਂ ਗੁਰੇਜ਼ ਕਰੇ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੇਂਦਰ ਸਰਕਾਰ ਦੁਆਰਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਬੰਧੀ ਵੀਰ ਬਾਲ ਦਿਵਸ ਦਾ ਨਾਂਅ ਬਦਲ ਕੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਕਰਨ ਬਾਰੇ ਪੰਜਾਬ ਦੇ ਸਮੂਹ ਲੋਕ ਸਭਾ ਮੈਂਬਰਾਂ ਨੂੰ ਲਿਖੇ ਪੱਤਰ ਸੰਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਲੋਕ ਸਭਾ ਮੈਂਬਰਾਂ ਨੂੰ ਜਾਰੀ ਆਦੇਸ਼ ਦਾ ਸਤਿਕਾਰ ਕਰਦੇ ਹਨ ਅਤੇ ਉਹ ਇਸ ਸੰਬੰਧੀ ਮਾਮਲਾ ਲੋਕ ਸਭਾ ਤੇ ਸੰਬੰਧਿਤ ਵਿਭਾਗ ਦੇ ਮੰਤਰੀ ਕੋਲ ਵੀ ਉਠਾਉਣਗੇ | ਇਸ ਮੌਕੇ ਉਨ੍ਹਾਂ ਕਿਹਾ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਅਨਾਜ ਮੰਡੀ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 21 ਦਸੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਉਪਰੰਤ ਉਹ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ | ਇਸ ਮੌਕੇ ਚਰਨਜੀਤ ਚੰਨੀ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਬੰਤ ਸਿੰਘ ਕਲਾਰਾਂ ਸਾਬਕਾ ਚੇਅਰਮੈਨ ਪਨਗ੍ਰੇਨ, ਡਾ. ਮਨੋਹਰ ਸਿੰਘ, ਨਵਦੀਪ ਸਿੰਘ ਨਵੀਂ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ, ਦਰਸ਼ਨ ਸਿੰਘ ਸੰਧੂ ਬਲਾਕ ਪ੍ਰਧਾਨ, ਧਰਮਪਾਲ ਥੰਮਣ ਸ਼ਹਿਰੀ ਪ੍ਰਧਾਨ, ਨੇਤਰ ਸਿੰਘ ਖਰੜ੍ਹ, ਹਰਮਿੰਦਰ ਸਿੰਘ ਲੱਕੀ, ਸਿਕੰਦਰ ਸਿੰਘ ਚੱਕਲਾਂ, ਨਰਿੰਦਰ ਸਿੰਘ ਮਾਵੀ ਸਾਬਕਾ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਕੌਂਸਲਰ ਰਾਜੇਸ਼ ਕੁਮਾਰ ਸਿਸੋਦੀਆ, ਮਹਿੰਦਰ ਸਿੰਘ ਢਿੱਲੋਂ ਸਾਬਕਾ ਕੌਂਸਲਰ, ਹਰਜੋਤ ਸਿੰਘ ਢੰਗਰਾਲੀ, ਸੰਮਤੀ ਮੈਂਬਰ ਸੰਦੀਪ ਸਿੰਘ ਸੋਨੂੰ ਕੋਟਲਾ ਨਿਹੰਗ, ਠੇਕੇਦਾਰ ਬਲਵੀਰ ਸਿੰਘ ਲਾਲਾ, ਰਣਜੋਧ ਸਿੰਘ ਜੋਤੀ, ਇਕਬਾਲ ਸਿੰਘ ਡੂਮਛੇੜੀ, ਗੁਰਦਾਸ ਸਿੰਘ ਦੁੱਮਣਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਸਬ ਡਵੀਜ਼ਨ ਦੇ ਮੀਟਰ ਰੀਡਰ ਹੈੱਡ ਆਫ਼ਿਸ ਵਿਖੇ ਚੱਲ ਰਹੀ ਭੁੱਖ ਹੜਤਾਲ 'ਤੇ ਬੈਠੇ <br/> ਅਗਲੀ ਖ਼ਬਰ ਅਦਾਰਾ ਅਨਮੋਲ ਸਿੱਖਿਆ ਕੇਂਦਰ ਵਿਖੇ ਵਿਸ਼ਾਲ ਹੁਨਰ ਪ੍ਰਦਰਸ਼ਨੀ ਦਾ ਆਯੋਜਨ <br/>
Ad Position 24