05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ੍ਰੀ ਦਸਮੇਸ਼ ਅਕੈਡਮੀ ਵਿਖੇ ਸਟਾਫ਼ ਵਲੋਂ ਪਿ੍ੰਸੀਪਲ ਖ਼ਿਲਾਫ਼ ਧਰਨਾ <br/>

Ad Position 21
No active advertisement
ਸ੍ਰੀ ਦਸਮੇਸ਼ ਅਕੈਡਮੀ ਵਿਖੇ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਧਰਨੇ 'ਤੇ ਬੈਠੇ ਅਧਿਆਪਕ | <br/> 21-12-2025
ਸ੍ਰੀ ਅਨੰਦਪੁਰ ਸਾਹਿਬ, 20 ਦਸੰਬਰ (ਜੇ. ਐਸ. ਨਿੱਕੂਵਾਲ)-ਸ੍ਰੀ ਦਸਮੇਸ਼ ਅਕੈਡਮੀ ਵਿਖੇ ਸਟਾਫ਼ ਤੇ ਪਿ੍ੰਸੀਪਲ ਦਰਮਿਆਨ ਪੈਦਾ ਹੋਇਆ ਵਿਵਾਦ ਹੁਣ ਗੰਭੀਰ ਰੂਪ ਧਾਰਨ ਕਰ ਗਿਆ ਹੈ | ਅਕੈਡਮੀ ਦੇ ਸਮੂਹ ਅਧਿਆਪਕਾਂ ਤੇ ਕਰਮਚਾਰੀਆਂ ਵਲੋਂ ਸਕੂਲ ਗੇਟ ਦੇ ਬਾਹਰ ਸਵੇਰੇ ਸਕੂਲ ਸਮੇਂ ਤੋਂ ਪਹਿਲਾਂ ਹੀ ਧਰਨਾ ਲਗਾ ਦਿੱਤਾ ਗਿਆ, ਜਿਸ ਕਾਰਨ ਸਕੂਲ ਵਿਚ ਕੋਈ ਵੀ ਜਮਾਤ ਨਹੀਂ ਲੱਗ ਸਕੀ | ਧਰਨੇ ਦੌਰਾਨ ਨੇੜਲੇ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਨੇ ਵੀ ਸ਼ਮੂਲੀਅਤ ਕੀਤੀ | ਧਰਨਾਕਾਰੀ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਪਿ੍ੰਸੀਪਲ ਵਲੋਂ ਅਧਿਆਪਕਾਂ ਨਾਲ ਅਪਮਾਨਜਨਕ ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਨੂੰ ਹਰ ਗੱਲ 'ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਂਦੇ ਹਨ ਤੇ ਵਾਰ-ਵਾਰ ਨੌਕਰੀ ਤੋਂ ਕੱਢਣ ਦੀ ਧਮਕੀ ਵੀ ਦਿੱਤੀ ਜਾਂਦੀ ਹੈ | ਇਸ ਮੌਕੇ ਹੋਸਟਲ ਵਿਚ ਰਹਿ ਰਹੇ ਕੁਝ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਪਿ੍ੰਸੀਪਲ ਵਲੋਂ ਨਾ ਤਾਂ ਸਕੂਲ ਦੇ ਸਟਾਫ ਨਾਲ ਤੇ ਨਾ ਹੀ ਵਿਦਿਆਰਥੀਆਂ ਨਾਲ ਵਧੀਆ ਵਿਵਹਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਦੇ ਬੱਚਿਆਂ ਨੂੰ ਚਮੜੀ ਦੇ ਰੋਗ ਲੱਗ ਗਏ ਹਨ, ਇਸ ਤੋਂ ਇਲਾਵਾ ਜਦੋਂ ਵੀ ਉਨ੍ਹਾਂ ਦੇ ਬੱਚੇ ਸਕੂਲ ਸੰਬੰਧਿਤ ਕੋਈ ਗੱਲ ਮਾਪਿਆਂ ਨਾਲ ਕਰਦੇ ਹਨ ਤਾਂ ਉਨ੍ਹਾਂ ਦੀਆਂ ਰਿਕਾਰਡਿੰਗਾਂ ਵੀ ਪਿ੍ੰਸੀਪਲ ਵਲੋਂ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਵੀ ਪਿ੍ੰਸੀਪਲ ਨੂੰ ਬਦਲਣ ਦੀ ਮੰਗ ਕੀਤੀ | ਇਸ ਦੌਰਾਨ ਸਥਾਨਕ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਧਰਨੇ ਵਾਲੀ ਥਾਂ 'ਤੇ ਪੁੱਜੇ ਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ | ਇਸ ਮੌਕੇ ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਕਿਸੇ ਨੂੰ ਵੀ ਮਾਨਸਿਕ ਤੌਰ 'ਤੇ ਤੰਗ ਕਰਨ ਦਾ ਕੋਈ ਅਧਿਕਾਰ ਨਹੀਂ | ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਲਿਖਤੀ ਰੂਪ ਵਿਚ ਦੇਣ ਤਾਂ ਜੋ ਸਕੂਲ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਸਕੇ | ਦੂਜੇ ਪਾਸੇ ਪਿ੍ੰਸੀਪਲ ਸੋਨੂੰ ਵਾਲੀਆ ਨੇ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦਿਆਂ ਨਕਾਰ ਦਿੱਤਾ ਤੇ ਆਪਣੇ ਰਵੱਈਏ ਨੂੰ ਸਹੀ ਕਰਾਰ ਦਿੱਤਾ | ਹਾਲਾਂਕਿ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕੈਮਰੇ ਸਾਹਮਣੇ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ | ਸਕੂਲ ਦੇ ਕੋਆਰਡੀਨੇਟਰ ਭਾਰਤ ਭੂਸ਼ਣ ਨੇ ਕਿਹਾ ਕਿ ਪੂਨਮ ਰਾਣੀ ਦੀ ਤਬੀਅਤ ਖਰਾਬ ਹੋਣ ਦਾ ਕਾਰਨ ਸ਼ੂਗਰ ਦਾ ਪੱਧਰ ਘਟਣਾ ਸੀ, ਕਿਉਂਕਿ ਉਹ ਡਾਇਟਿੰਗ ਕਰ ਰਹੀ ਸੀ | ਉਨ੍ਹਾਂ ਦਾਅਵਾ ਕੀਤਾ ਕਿ ਸਕੂਲ ਵਿਚ ਸਿਹਤਮੰਦ ਅਤੇ ਵਧੀਆ ਵਿੱਦਿਅਕ ਅਤੇ ਕੰਮ ਦਾ ਮਾਹੌਲ ਹੈ ਅਤੇ ਸਟਾਫ ਵਲੋਂ ਲਗਾਏ ਇਲਜ਼ਾਮ ਤੱਥਹੀਨ ਹਨ | ਇਥੇ ਇਹ ਵੀ ਦੱਸ ਦੇਈਏ ਕਿ ਬੀਤੇ ਕੱਲ੍ਹ ਅਕੈਡਮੀ ਦੇ ਅਧਿਆਪਿਕਾ ਪੂਨਮ ਰਾਣੀ ਨੂੰ ਸਕੂਲ ਦੇ ਅਧਿਆਪਕਾਂ ਵਲੋਂ ਬੇਹੋਸ਼ੀ ਦੀ ਹਾਲਤ 'ਚ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ | ਇਸ ਮੌਕੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਮੈਂਬਰ ਦਲੀਪ ਹੰਸ, ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਕਪਿਲ ਮਹਿੰਦਲੀ, ਸਰਪੰਚ ਬਲਵਿੰਦਰ ਸਿੰਘ ਝਿੰਜੜੀ, ਭਾਜਪਾ ਦੇ ਮੰਡਲ ਪ੍ਰਧਾਨ ਰਤਨ ਧਨੇੜਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੂਬੇਦਾਰ ਰਾਜਪਾਲ ਮੋਹੀਵਾਲ, ਰਾਜਦੀਪ ਥੱਪਲ, ਦੀਪਕ ਆਂਗਰਾ, ਸ਼ੰਮੀ ਬਰਾਰੀ, ਖੁਸ਼ਹਾਲ ਚੰਦ, ਸੁਨੀਲ ਅਡਵਾਲ ਤੇ ਇਲਾਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ 'ਚ ਅਖ਼ਬਾਰ ਦਾ ਅਗਲੀ ਖ਼ਬਰ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਲੋਕਾਂ ਦੇ ਕੰਮ ਹਰ ਦਫ਼ਤਰ 'ਚ ਕਰਵਾਉਣ ਲਈ ਮਿਲੇਗੀ ਪੂਰੀ ਤਾਕਤ-ਚੱਢਾ <br...
Ad Position 24