05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਲਾਕ ਸੰਮਤੀ ਚੋਣਾਂ 'ਚ ਜਿੱਤ ਉਪਰੰਤ ਅਕਾਲੀ ਉਮੀਦਵਾਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਨਤਮਸਤਕ <br/>

Ad Position 21
No active advertisement
ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਡਾ. ਦਲਜੀਤ ਸਿੰਘ ਚੀਮਾ ਨਾਲ ਜਿੱਤੇ ਹੋਏ ਉਮੀਦਵਾਰ ਤੇ ਹੋਰ ਅਕਾਲੀ ਆਗੂ | <br/> 21-12-2025
ਰੂਪਨਗਰ, 20 ਦਸੰਬਰ (ਸਤਨਾਮ ਸਿੰਘ ਸੱਤੀ)-ਬਲਾਕ ਸੰਮਤੀ ਚੋਣਾਂ 'ਚ ਜਿੱਤ ਹਾਸਿਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਉਮੀਦਵਾਰਾਂ ਨੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਡਾ. ਚੀਮਾ ਨੇ ਹਲਕੇ ਦੇ ਲੋਕਾਂ ਤੇ ਸਮੂਹ ਅਕਾਲੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰੀ ਸਰਕਾਰੀ ਦਬਾਅ ਦੇ ਬਾਵਜੂਦ ਲੋਕਾਂ ਨੇ ਅਕਾਲੀ ਦਲ ਦੇ ਹੱਕ 'ਚ ਵੋਟਾਂ ਪਾ ਕੇ ਲੋਕਤੰਤਰ ਦੀ ਮਜ਼ਬੂਤੀ ਦਾ ਸਬੂਤ ਦਿੱਤਾ ਹੈ | ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼ਹੀਦੀ ਪੰਦ੍ਹਰਵਾੜੇ ਦੇ ਚਲਦਿਆਂ ਕਿਸੇ ਵੀ ਕਿਸਮ ਦੀ ਵੱਡੀ ਰਾਜਨੀਤਿਕ ਮੀਟਿੰਗ ਨਹੀਂ ਰੱਖੀ ਗਈ ਅਤੇ ਕੇਵਲ ਜਿੱਤੇ ਹੋਏ ਉਮੀਦਵਾਰਾਂ ਵਲੋਂ ਗੁਰੂ ਘਰ ਨਤਮਸਤਕ ਹੋਣ ਦਾ ਹੀ ਪ੍ਰੋਗਰਾਮ ਉਲੀਕਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਸ਼ਹੀਦੀ ਪੰਦ੍ਹਰਵਾੜੇ ਤੋਂ ਬਾਅਦ ਪਾਰਟੀ ਦੇ ਸਮੂਹ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਬੁਲਾ ਕੇ ਚੋਣਾਂ ਦੀ ਪੂਰੀ ਸਮੀਖਿਆ ਕੀਤੀ ਜਾਵੇਗੀ | ਇਸ ਮੌਕੇ ਬਲਾਕ ਸੰਮਤੀ ਜ਼ੋਨ ਮਲਕ ਤੋਂ ਜਿੱਤੀ ਬੀਬੀ ਹਰਜਿੰਦਰ ਕੌਰ, ਮਗਰੋੜ ਜ਼ੋਨ ਤੋਂ ਬੀਬੀ ਹਰਵਿੰਦਰ ਕੌਰ, ਬਜਰੂੜ ਜ਼ੋਨ ਤੋਂ ਜਿੱਤੇ ਲੰਬੜਦਾਰ ਸਤਨਾਮ ਸਿੰਘ ਅਤੇ ਕਲਵਾਂ ਜ਼ੋਨ ਤੋਂ ਜਿੱਤੇ ਦਰਬਾਰਾ ਸਿੰਘ ਨੂੰ ਪਾਰਟੀ ਵਲੋਂ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ | ਸਮਾਗਮ 'ਚ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਵਰਕਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਮੱਕੜ, ਹੁਸਨ ਚੰਦ ਮਠਾਣ, ਸੁਖਿੰਦਰ ਪਾਲ ਸਿੰਘ ਬੋਬੀ ਬੋਲਾ, ਚਰਨਜੀਤ ਕੌਰ ਮਲਕਪੁਰ, ਅਜਮੇਰ ਸਿੰਘ ਬਿਕੋ, ਸੁੱਚਾ ਸਿੰਘ ਸਰਸਾ ਨੰਗਲ, ਸਰਦਾਰ ਕੌਰ, ਸਰਬਜੀਤ ਸਿੰਘ ਮਸੂਤਾ, ਸਵਰਨ ਸਿੰਘ ਬੋਬੀ ਬਹਾਦਰਪੁਰ, ਡਾ. ਜਗਦੀਸ਼ ਸਿੰਘ ਅਕਬਰਪੁਰ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ, ਬਲਜਿੰਦਰ ਸਿੰਘ ਧਨੋਆ, ਸਾਬਕਾ ਸੀਨੀਅਰ ਮੀਤ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼, ਐਡਵੋਕੇਟ ਰਾਜੀਵ ਸ਼ਰਮਾ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੱਠੂ ਸਮੇਤ ਹੋਰ ਕਈ ਅਕਾਲੀ ਆਗੂ ਅਤੇ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵਾਮੀ ਲਾਲ ਦਾਸ ਭੂਰੀਵਾਲਿਆਂ ਦੇ ਜਨਮ ਦਿਨ ਸੰਬੰਧੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਸਮਗਾਮ ਸ਼ੁਰੂ <br/> ਅਗਲੀ ਖ਼ਬਰ ਬੰਗਲਾਦੇਸ਼ 'ਚ ਅਖ਼ਬਾਰ ਦਾ
Ad Position 24