ਨੂਰਪੁਰ ਬੇਦੀ, 20 ਦਸੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਬਲਾਕ 'ਚ ਸਭ ਤੋਂ ਵੱਧ ਵੋਟਾਂ ਦੀ ਲੀਡ ਲੈ ਕੇ ਟਿੱਬਾ ਨੰਗਲ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਬਣੀ ਮਨਜੀਤ ਕੌਰ ਨੇ ਕਿਹਾ ਕਿ ਇਹ ਵੱਡੀ ਜਿੱਤ ਉਨ੍ਹਾਂ ਦੀ ਨਹੀਂ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਦੂਰਅੰਦੇਸ਼ੀ ਸੋਚ ਤੇ ਉਨਾਂ ਦੇ ਕੰਮਾਂ ਤੇ ਲੋਕਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਭਾਵੇਂ ਕਿ ਸਮੁੱਚੀਆਂ ਵਿਰੋਧੀ ਪਾਰਟੀਆਂ ਇਕਜੁੱਟ ਹੋ ਕੇ ਸਾਡੇ ਖ਼ਿਲਾਫ਼ ਚੋਣ ਲੜ ਰਹੀਆਂ ਸਨ ਪਰ ਇਸ ਦੇ ਬਾਵਜੂਦ ਵੀ ਵਿਧਾਇਕ ਐਡਵੋਕੇਟ ਚੱਢਾ ਵਲੋਂ ਆਪਣੇ ਕਾਰਜਕਾਲ ਦੌਰਾਨ ਇਲਾਕੇ ਵਿਚ ਕਰਵਾਏ ਗਏ ਸਰਬਪੱਖੀ ਵਿਕਾਸ ਕਾਰਜਾਂ ਦੇ ਨਤੀਜੇ ਵਜੋਂ ਹੀ ਲੋਕਾਂ ਨੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਦੇ ਕੇ ਜਿੱਤ ਦਿਵਾਈ ਹੈ |