11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਗਨਰੇਗਾ ਕਾਨੂੰਨ ਨੂੰ ਮੋਦੀ ਸਰਕਾਰ ਤੋਂ ਬਚਾਉਣ ਲਈ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਅੱਜ

Ad Position 21
No active advertisement
ਅਜੀਤ ਡੈਸਕ 22-12-2025
ਢੇਰ , 21 ਦਸੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਢੇਰ ਵਿਖੇ ਵੱਡੀ ਗਿਣਤੀ 'ਚ ਮਜ਼ਦੂਰਾਂ ਦੀ ਇਕ ਮੀਟਿੰਗ ਮਨਪ੍ਰੀਤ ਕੌਰ ਡੋਡ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਫ਼ੈਸਲਾ ਕੀਤਾ ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਖ਼ਿਲਾਫ਼ ਖੱਬੀਆਂ ਪਾਰਟੀਆਂ ਵਲੋਂ ਅੱਜ ਕੀਤੇ ਜਾ ਰਹੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ 'ਚ ਮਜ਼ਦੂਰ ਵੱਡੀ ਗਿਣਤੀ ਵਿਚ ਭਾਗ ਲੈਣਗੇ | ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ, ਸਕੱਤਰ ਜਸਵਿੰਦਰ ਸਿੰਘ ਭੰਗਲ, ਸਾਬਕਾ ਸਰਪੰਚ ਰਜਿੰਦਰ ਸਿੰਘ ਡੋਡ ਨੇ ਦੱਸਿਆ ਕਿ ਮਜ਼ਦੂਰਾਂ ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਹੁਤ ਵੱਡਾ ਹਮਲਾ ਕੀਤਾ ਜਾ ਰਿਹਾ ਹੈ | ਕਰੋੜਾਂ ਲੋਕਾਂ ਨੂੰ ਰੁਜ਼ਗਾਰ ਦੇਣ ਵਾਲਾ ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਨਵਾਂ ਕਾਨੂੰਨ ਵੀ ਬੀ ਜੀ ਰਾਮ ਜੀ ਨੂੰ ਲਿਆਂਦਾ ਜਾ ਰਿਹਾ ਹੈ | ਇਹ ਕਾਨੂੰਨ ਮਗਨਰੇਗਾ ਮਜ਼ਦੂਰਾਂ ਦੀ ਰੋਜ਼ੀ ਰੋਟੀ ਖੋਹਣ ਵਿਚ ਹੀ ਸਹਾਇਕ ਹੋਵੇਗਾ | ਮੋਦੀ ਸਰਕਾਰ ਨੇ ਮਜ਼ਦੂਰਾਂ ਦਾ ਭਲਾ ਤਾਂ ਕੀ ਕਰਨਾ ਸੀ ਸਗੋਂ ਮਜ਼ਦੂਰਾਂ ਦੇ ਢਿੱਡ 'ਚ ਲੱਤ ਮਾਰ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਖੱਬੀਆਂ ਪਾਰਟੀਆਂ ਦੇਸ਼ ਪੱਧਰ ਤੇ ਨਵੇਂ ਕਾਨੂੰਨ ਖ਼ਿਲਾਫ਼ ਵੱਡਾ ਦੇਸ਼ ਵਿਆਪੀ ਅੰਦੋਲਨ ਕਰਨਗੇ | ਉਨ੍ਹਾਂ ਨੇ ਕਿਹਾ ਕਿ ਖੱਬੇ ਪੱਖੀ ਆਗੂਆਂ ਨੇ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਵੱਡੀ ਗਿਣਤੀ 'ਚ ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਅੱਡੇ 'ਤੇ ਇਕੱਠੇ ਹੋ ਕੇ ਕੇਂਦਰ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮੁਜ਼ਾਹਰੇ 'ਚ ਸ਼ਾਮਿਲ ਹੋਣ | ਇਸ ਮੌਕੇ ਪ੍ਰਧਾਨ ਪ੍ਰੇਮ ਸਿੰਘ ਅਟਵਾਲ, ਗੁਰਦਿਆਲ ਸਿੰਘ ਅਟਵਾਲ, ਕੁਲਵਿੰਦਰ ਸਿੰਘ ਭੰਗਲ, ਰਾਣੀ ਭੋਲੀ ਸਮੇਤ ਹੋਰ ਮਜ਼ਦੂਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੀਫ ਇੰਜੀਨੀਅਰ ਬੀ. ਬੀ. ਐਮ. ਬੀ. ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਨਲਹੋਟੀ 'ਚ ਕੋਚ ਜਤਿੰਦਰ ਸਿੰਘ ਸੇਠੀ ਦਾ ਸਨਮਾਨ
Ad Position 24