11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ੍ਰੀ ਦਸਮੇਸ਼ ਅਕੈਡਮੀ ਦੇ ਪਿ੍ੰਸੀਪਲ ਖ਼ਿਲਾਫ਼ ਧਰਨਾ ਦੂਜੇ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 22-12-2025
ਸ੍ਰੀ ਅਨੰਦਪੁਰ ਸਾਹਿਬ, 20 ਦਸੰਬਰ (ਜੇ. ਐਸ. ਨਿੱਕੂਵਾਲ)-ਸ੍ਰੀ ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਵਲੋਂ ਪਿ੍ੰਸੀਪਲ ਦੇ ਖ਼ਿਲਾਫ਼ ਲਗਾਇਆ ਜਾ ਰਿਹਾ ਧਰਨਾ ਦੂਜੇ ਦਿਨ 'ਚ ਦਾਖ਼ਲ ਹੋ ਗਿਆ | ਇਸ ਮੌਕੇ ਸਟਾਫ਼ ਵਲੋਂ ਸਕੂਲ ਦੇ ਮੁੱਖ ਗੇਟ ਦੇ ਬਾਹਰ ਟੈਂਟ ਲਗਾ ਕੇ ਪਿ੍ੰਸੀਪਲ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸ੍ਰੀ ਦਸਮੇਸ਼ ਅਕੈਡਮੀ ਪ੍ਰਬੰਧਕ ਕਮੇਟੀ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ | ਧਰਨਾਕਾਰੀ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਪਿ੍ੰਸੀਪਲ ਵਲੋਂ ਉਨ੍ਹਾਂ ਨਾਲ ਲਗਾਤਾਰ ਮਾੜਾ ਤੇ ਅਪਮਾਨਜਨਕ ਵਿਵਹਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਟਾਫ਼ ਭਾਰੀ ਮਾਨਸਿਕ ਤਣਾਅ 'ਚੋਂ ਲੰਘ ਰਿਹਾ ਹੈ | ਉਨ੍ਹਾਂ ਕਿਹਾ ਕਿ ਛੋਟੀ-ਛੋਟੀ ਗੱਲ 'ਤੇ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਪਿ੍ੰਸੀਪਲ ਵਲੋਂ ਮਿਲ ਰਹੀ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਸਾਥੀ ਅਧਿਆਪਕਾ ਜਮਾਤ ਕਮਰੇ 'ਚ ਵਿਦਿਆਰਥੀਆਂ ਨੂੰ ਪੜ੍ਹਾਉਂਦੀ ਹੋਈ ਅਚਾਨਕ ਬੇਹੋਸ਼ ਹੋ ਗਈ | ਜਿਸ ਨੂੰ ਪਹਿਲਾਂ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਾਖਲ ਕਰਵਾਇਆ ਤੇ ਬਾਅਦ 'ਚ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਏਮਜ਼ ਬਿਲਾਸਪੁਰ ਵਿਖੇ ਭੇਜ ਦਿੱਤਾ ਗਿਆ | ਅਧਿਆਪਕਾਂ ਦਾ ਦੋਸ਼ ਹੈ ਕਿ ਇਸ ਘਟਨਾ ਤੋਂ ਬਾਅਦ ਵੀ ਪਿ੍ੰਸੀਪਲ ਵਲੋਂ ਨਾ ਤਾਂ ਬਿਮਾਰ ਅਧਿਆਪਕ ਦੀ ਖ਼ੈਰ-ਖ਼ਬਰ ਲਈ ਗਈ ਤੇ ਨਾ ਹੀ ਧਰਨੇ 'ਤੇ ਬੈਠੇ ਸਟਾਫ਼ ਨਾਲ ਕੋਈ ਸੰਵਾਦ ਕੀਤਾ | ਅਧਿਆਪਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਪਿ੍ੰਸੀਪਲ ਨੂੰ ਬਦਲ ਕੇ ਨਿਆਂ ਨਹੀਂ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਧਰਨਾ ਸਥਾਨ 'ਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਰਹੇ | ਧਰਨੇ ਨੂੰ ਸਾਬਕਾ ਸੁਪਰਡੈਂਟ ਕਰਨੈਲ ਸਿੰਘ, ਸਰਪੰਚ ਬਲਵਿੰਦਰ ਸਿੰਘ ਫ਼ੌਜੀ ਨੇ ਵੀ ਸੰਬੋਧਨ ਕੀਤਾ ਤੇ ਅਧਿਆਪਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਸ਼ਾਮਿਲ ਸੀ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਦੀ ਥਾਂ ਨਵਾਂ ਬਿੱਲ ਲਿਆਉਣ ਵਿਰੁੱਧ ਜ਼ਿਲ੍ਹਾ ਕਾਂਗਰਸ ਰੂਪਨਗਰ ਵਲੋਂ ਜ਼ੋਰਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਬੈਂਸ ਵਲੋਂ ਅਲੌਕਿਕ ਦਸਮੇਸ਼ ਪੈਦਲ ਮਾਰਚ 'ਚ ਸ਼ਿਰਕਤ <br/>
Ad Position 24