ਪੁਰਖਾਲੀ, 21 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਟੀਚਰ ਫੈਸਟ 2025 ਕਰਵਾਇਆ, ਜਿਸ 'ਚ ਵੱਖ-ਵੱਖ ਬਲਾਕਾਂ ਵਿਚੋਂ ਆਏ ਹੋਏ ਅਧਿਆਪਕਾਂ ਨੇ ਇਸ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਵੱਖ-ਵੱਖ ਕੈਟਾਗਰੀਆਂ ਵਿਚ ਭਾਗ ਲਿਆ | ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਦੀ ਸਾਇੰਸ ਅਧਿਆਪਕਾ ਕਵਿਤਾ ਵਰਮਾ ਨੇ ਮਾਡਲ ਤੇ ਟੀਚਿੰਗ ਏਡ ਕੈਟਾਗਰੀ 'ਚ ਭਾਗ ਲਿਆ ਅਤੇ ਆਪਣੇ ਥੀਮ ਨੂੰ ਬਾਖ਼ੂਬੀ ਇਸ ਪ੍ਰੋਗਰਾਮ ਵਿਚ ਪੇਸ਼ ਕੀਤਾ ਅਤੇ ਪੂਰੇ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਹੁਣ ਇਹ ਅਧਿਆਪਕਾਂ ਰਾਜ ਪੱਧਰ ਤੇ ਹੋਣ ਵਾਲੇ ਮੁਕਾਬਲੇ ਵਿਚ ਭਾਗ ਲਵੇਗੀ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ ਸਕੂਲ ਦੀ ਪਿ੍ੰਸੀਪਲ ਤੇ ਸਮੂਹ ਸਟਾਫ਼ ਨੇ ਸ੍ਰੀਮਤੀ ਕਵਿਤਾ ਵਰਮਾ ਨੂੰ ਮੁਬਾਰਕਬਾਦ ਦਿੱਤੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |