ਮੋਰਿੰਡਾ, 21 ਦਸੰਬਰ (ਪਿ੍ਤਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਹਰਦੇਵ ਸਿੰਘ ਦੀ ਅਚਾਨਕ ਮੌਤ ਹੋ ਗਈ | ਉਨ੍ਹਾਂ ਦੀ ਮੌਤ 'ਤੇ ਵੱਖ-ਵੱਖ ਸਿਆਸੀ ਤੇ ਸਮਾਜਿਕ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ, ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਪੀ ਏ ਡੀ ਬੈਂਕ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਜ਼ਿਲ੍ਹਾ ਕਾਂਗਰਸ ਰੂਪਨਗਰ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਗੁਰਪ੍ਰਤਾਪ ਸਿੰਘ ਪਡਿਆਲਾ, ਬਲਜਿੰਦਰ ਸਿੰਘ ਧਾਲੀਵਾਲ ਡਾਇਰੈਕਟਰ ਵੇਰਕਾ ਮਿਲਕ ਪਲਾਂਟ ਮੁਹਾਲੀ, ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਬਲਾਕ ਸੰਮਤੀ ਮੈਂਬਰ ਹਰਵਿੰਦਰ ਕੌਰ ਸੰਧੂ, ਨਰਿੰਦਰ ਸਿੰਘ ਮਾਵੀ, ਤੇਜਿੰਦਰ ਸਿੰਘ, ਪਿ੍ਤਪਾਲ ਸਿੰਘ ਉਇਾਦ, ਰਣਯੋਧ ਸਿੰਘ ਖਟੜਾ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ, ਠੇਕੇਦਾਰ ਬਲਵੀਰ ਸਿੰਘ ਲਾਲਾ, ਧਰਮਪਾਲ ਥੱਮਣ, ਇਕਬਾਲ ਸਿੰਘ ਡੂਮਛੇੜੀ, ਸਰਪੰਚ ਅੰਜਾ ਧਨੌਰੀ, ਜਗਜੀਤ ਸਿੰਘ ਲੁਠੇੜੀ ਸਾਬਕਾ ਚੇਅਰਮੈਨ, ਹਰਸੋਹਣ ਸਿੰਘ ਭੰਗੂ, ਰੋਟਰੀ ਕਲੱਬ ਮੋਰਿੰਡਾ ਦੇ ਆਗੂ ਡਾਕਟਰ ਨਿਰਮਲ ਧਿਮਾਨ, ਵਪਾਰ ਮੰਡਲ ਮੋਰਿੰਡਾ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆ, ਨਿਸ਼ਕਾਮ ਸਮਾਜ ਸੇਵਾ ਸੁਸਾਇਟੀ ਮੋਰਿੰਡਾ ਦੇ ਪ੍ਰਧਾਨ ਸੀਤਾ ਰਾਮ ਰਾਣਾ, ਯੂਥ ਵੈਲਫੇਅਰ ਕਲੱਬ ਮੋਰਿੰਡਾ ਦੇ ਜਨਰਲ ਸਕੱਤਰ ਕਾਮਰੇਡ ਕਾਕਾ ਰਾਮ, ਵਿਸ਼ਵਕਰਮਾ ਸਭਾ ਦੇ ਪ੍ਰਧਾਨ ਪਵਨ ਕੁਮਾਰ ਧੀਮਾਨ, ਸਰਪ੍ਰਸਤ ਗੁਰਿੰਦਰ ਸਿੰਘ ਗੋਗੀ, ਆਪ ਆਗੂ ਕੇਸਰ ਸਿੰਘ ਸਮਾਣਾ, ਕੌਂਸਲਰ ਅੰਮਿ੍ਤਪਾਲ ਸਿੰਘ ਖਟੜਾ, ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਛਤਰਜੀਤ ਸਿੰਘ ਵੜੈਚ, ਸੰਗਤ ਸਿੰਘ ਭਾਮੀਆਂ ਅਤੇ ਕੁਲਵੀਰ ਸਿੰਘ ਸੋਨੂੰ ਆਦਿ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਰਦੇਵ ਸਿੰਘ ਦੀ ਮੌਤ ਨਾਲ ਜਿਥੇ ਪਰਿਵਾਰ ਨੂੰ ਘਾਟਾ ਪਿਆ ਹੈ ਉੱਥੇ ਹੀ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਉਨ੍ਹਾਂ ਦੇ ਸਪੁੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਹਰਦੇਵ ਸਿੰਘ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ 22 ਦਸੰਬਰ ਨੂੰ ਸਵੇਰੇ 11 ਵਜੇ ਸ਼ਮਸ਼ਾਨਘਾਟ ਮੋਰਿੰਡਾ ਵਿਖੇ ਕੀਤਾ ਜਾਵੇਗਾ |