ਨੂਰਪੁਰ ਬੇਦੀ, 21 ਦਸੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਤਖਤਗੜ੍ਹ ਤੋਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਠੇਕੇਦਾਰ ਚੌਧਰੀ ਸੁਰਿੰਦਰ ਕੁਮਾਰ ਚੇਚੀ ਟਿੱਬਾ ਨੰਗਲ ਨੇ ਇਲਾਕੇ ਦੇ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ ਕਰਦਿਆਂ ਕਿ ਉਨ੍ਹਾਂ ਨੂੰ ਜੋ ਪਿੰਡਾਂ 'ਚ ਪਿਆਰ ਸਤਿਕਾਰ ਮਿਲਿਆ ਹੈ, ਉਸ ਲਈ ਉਹ ਹਮੇਸ਼ਾ ਹੀ ਇਲਾਕੇ ਦੇ ਲੋਕਾਂ ਦੇ ਕਰਜ਼ਦਾਰ ਤੇ ਰਿਣੀ ਰਹਿਣਗੇ | ਇਸ ਮੌਕੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਉਸ ਨੂੰ ਇਸ ਯੋਗ ਸਮਝਿਆ |