10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ (ਕਾਲਜ) ਇਮਤਿਹਾਨ ਦਾ ਨਤੀਜਾ ਐਲਾਨਿਆ

Ad Position 21
No active advertisement
ਅਜੀਤ ਡੈਸਕ 22-12-2025
ਰੂਪਨਗਰ, 21 ਦਸੰਬਰ (ਸਤਨਾਮ ਸਿੰਘ ਸੱਤੀ)-ਅੰਤਰਰਾਸ਼ਟਰੀ ਸਵੈ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜੋਨ ਵਲੋਂ ਸਰਕਾਰੀ, ਅਰਧ-ਸਰਕਾਰੀ ਤੇ ਪ੍ਰਾਈਵੇਟ ਕਾਲਜਾਂ 'ਚ ਨੈਤਿਕ ਸਿੱਖਿਆ ਇਮਤਿਹਾਨ 17 ਅਕਤੂਬਰ 2025 ਨੂੰ ਕਰਵਾਇਆ ਗਿਆ ਸੀ, ਜਿਸ ਦਾ ਨਤੀਜਾ ਐਲਾਨਿਆ ਗਿਆ | ਇਹ ਇਮਤਿਹਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ, ਜਿਸ 'ਚ ਕਰੀਬ 20 ਕਾਲਜਾਂ ਦੇ 850 ਵਿਦਿਆਰਥੀਆਂ ਨੇ ਭਾਗ ਲਿਆ | ਜ਼ੋਨਲ ਕੋਆਰਡੀਨੇਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ੋਨ ਪੱਧਰ 'ਤੇ ਸੁਮਨਪ੍ਰੀਤ ਕੌਰ (ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਖ਼ਾਲਸਾ ਕਾਲਜ, ਮੋਰਿੰਡਾ) ਨੇ ਪਹਿਲਾ, ਹਰਜੋਤ ਦੁੱਗ (ਗੁਰੂ ਨਾਨਕ ਮਿਸ਼ਨ ਕਾਲਜ ਆਫ਼ ਨਰਸਿੰਗ, ਢਾਹਾਂ ਕਲੇਰਾਂ) ਨੇ ਦੂਜਾ ਤੇ ਅੰਜਲੀ (ਸਰਕਾਰੀ ਕਾਲਜ, ਰੂਪਨਗਰ) ਨੇ ਤੀਜਾ ਸਥਾਨ ਹਾਸਲ ਕੀਤਾ | ਚੌਥਾ ਅਤੇ ਪੰਜਵਾਂ ਸਥਾਨ ਸਾਂਝੇ ਤੌਰ 'ਤੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਮੋਮੈਂਟੋ, ਜਦਕਿ ਪਾਸ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ | ਇਸ ਮੌਕੇ ਜ਼ੋਨਲ ਸਕੱਤਰ ਮਨਦੀਪ ਸਿੰਘ, ਜ਼ੋਨਲ ਪ੍ਰਧਾਨ ਬਿਕਰਮਜੀਤ ਸਿੰਘ ਤੇ ਸਮੁੱਚੇ ਜ਼ੋਨ ਵਲੋਂ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਬਾਜ਼ ਖ਼ਾਲਸਾ ਗਤਕਾ ਕਲੱਬ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਬਜਰੂੜ ਨੇ ਸਾਂਝੇ ਤੌਰ 'ਤੇ ਵਿਰਸਾ ਸੰਭਾਲ ਗਤਕਾ ਕੱਪ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਤੇ ਰੋਟਰੀ ਕਲੱਬ ਰੋਪੜ ਸੈਂਟਰਲ ਵਲੋਂ ਸਾਂਝੇ ਤੌਰ 'ਤੇ 18ਵਾਂ ਸਾਲਾਨਾ ਖ਼ੂਨਦਾਨ ਕ...
Ad Position 24