ਰੂਪਨਗਰ, 21 ਦਸੰਬਰ (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਵਲੋਂ ਤਿੰਨ ਦਿਨਾਂ ਸ਼ਹੀਦੀ ਜੋੜ ਮੇਲੇ ਦੌਰਾਨ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਸ਼ਾ ਛੁਡਾਊ ਤੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੌਰਾਨ ਕਾਉਂਸਲਰ ਜਸਜੀਤ ਕੌਰ, ਪ੍ਰਭਜੋਤ ਕੌਰ ਤੇ ਸੁਮੇਧਾ ਵਲੋਂ ਨਸ਼ਾ ਛੁਡਾਊ ਅਤੇ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੁੜੇ ਮਰੀਜ਼ਾਂ ਨੂੰ ਸਲਾਹ-ਮਸ਼ਵਰਾ ਦਿੱਤਾ ਗਿਆ | ਮਾਹਿਰਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਚੰਗੀ ਮਾਨਸਿਕ ਸਿਹਤ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਇਲਾਜ ਅਤੇ ਸਹੂਲਤਾਂ ਬਾਰੇ ਵੀ ਅਗਾਹ ਕੀਤਾ | ਕੈਂਪ ਦਾ ਮਕਸਦ ਲੋਕਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਤੇ ਮਾਨਸਿਕ ਸਿਹਤ ਪ੍ਰਤੀ ਸੰਵੇਦਨਸ਼ੀਲਤਾ ਵਧਾਉਣਾ ਦੱਸਿਆ ਗਿਆ |