ਬੇਲਾ, 21 ਦਸੰਬਰ (ਮਨਜੀਤ ਸਿੰਘ ਸੈਣੀ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦ ਦੀ ਯਾਦ 'ਚ ਬਹਿਰਾਮਪੁਰ ਬੇਟ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀਆਂ ਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ | ਇਸ ਮੌਕੇ ਗ੍ਰੰਥੀ ਭਾਈ ਗੁਰਚਰਨ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਗੁਰਦੁਆਰਾ ਸ਼ਹੀਦ ਸਿੰਘ ਟੱਪਰੀਆ ਅਮਰ ਸਿੰਘ, ਟੱਪਰੀਆ, ਡੱਲਾ, ਖੋਖਰ, ਫਤਹਿਪੁਰ, ਗੁਰਦੁਆਰਾ ਸ੍ਰੀ ਜੰਡ ਸਾਹਿਬ, ਰਾਏਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਇਆ ਗੁਰਦੁਆਰਾ ਕਤਲਗੜ੍ਹ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ | ਨਗਰ ਕੀਰਤਨ ਵਾਪਸੀ ਤੇ ਬੇਲਾ, ਬਜੀਦਪੁਰ ਤੋਂ ਹੁੰਦਾ ਹੋਇਆ ਬਹਿਰਾਮਪੁਰ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਇਸ ਮੌਕੇ ਲੁਠੇੜੀ ਵਾਲੀਆ ਦੇ ਢਾਡੀ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ, ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਇਸ ਮੌਕੇ ਪ੍ਰਧਾਨ ਸੁਰਮੁੱਖ ਸਿੰਘ, ਨਰਿੰਦਰ ਸਿੰਘ ਟਾਂਕ, ਸੰਤੋਖ ਸਿੰਘ, ਜਸਵੀਰ ਸਿੰਘ, ਹਰਜਿੰਦਰ ਸਿੰਘ ਜਿੰਦਰ, ਬਿੰਦਰ ਚਾਚਾ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ, ਸਰਬਜੀਤ ਸਿੰਘ ਜੱਗੀ, ਤਰਸੇਮ ਸਿੰਘ, ਬਿੱਕੀ ਸੈਣੀ, ਅਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਸਨ |