ਨੂਰਪੁਰ ਬੇਦੀ, 21 ਦਸੰਬਰ (ਹਰਦੀਪ ਸਿੰਘ ਢੀਂਡਸਾ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀਆਂ ਕੋਸ਼ਿਸ਼ਾਂ ਸਦਕਾ ਖੇਤਰ ਦੇ ਲੋਕਾਂ ਨੂੰ ਲਗਾਤਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਮੂਸਾਪੁਰ ਤੋਂ ਸੰਗਤਾਂ ਦੀ ਸਹੂਲਤ ਲਈ ਸੱਚਖੰਡ ਬੱਲਾ ਲਈ ਮੁਫ਼ਤ ਬੱਸ ਯਾਤਰਾ ਦਾ ਪ੍ਰਬੰਧ ਕੀਤਾ, ਜਿਸ ਨੂੰ ਨਵ ਨਿਯੁਕਤ ਸੰਮਤੀ ਮੈਂਬਰ ਹਰਵਿੰਦਰ ਬਿੰਦੀ ਰੂੜੇਵਾਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸੰਮਤੀ ਮੈਂਬਰ ਹਰਵਿੰਦਰ ਬਿੰਦੀ ਰੂੜੇਵਾਲ ਤੇ ਸੰਮਤੀ ਮੈਂਬਰ ਸਤਨਾਮ ਨਾਗਰਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਖੇਤਰ ਦੇ ਵੱਖ-ਵੱਖ ਪਿੰਡਾਂ ਤੋਂ ਸੰਗਤਾਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੀ ਯਾਤਰਾ ਕਰਵਾਈ ਗਈ ਹੈ | ਸੰਮਤੀ ਮੈਂਬਰਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਖੇਤਰ ਦੇ ਵੱਖ-ਵੱਖ ਪਿੰਡਾਂ ਤੋਂ ਸੰਗਤਾਂ ਲਈ ਇਸ ਤਰ੍ਹਾਂ ਦੀਆਂ ਹੋਰ ਮੁਫ਼ਤ ਤੀਰਥ ਯਾਤਰਾਵਾਂ ਦਾ ਪ੍ਰਬੰਧ ਕੀਤਾ ਜਾਂਦਾ ਰਹੇਗਾ | ਇਸ ਮੌਕੇ ਸਰਪੰਚ ਨਾਨਕ ਸਿੰਘ ਮੂਸਾਪੁਰ, ਸਾਬਕਾ ਸਰਪੰਚ ਊਸ਼ਾ ਰਾਣੀ, ਮੈਂਬਰ ਪੰਚਾਇਤ ਮਾਸਟਰ ਸਾਧੂ ਰਾਮ, ਪੰਚ ਅਮਰੀਕ ਸਿੰਘ, ਰਾਜ ਕੁਮਾਰ, ਕੈਪਟਨ ਮਹਿੰਦਰ ਸਿੰਘ, ਨੰਬਰਦਾਰ ਜੀਵਨ ਸਿੰਘ, ਚੌਕੀਦਾਰ ਅਵਤਾਰ ਸਿੰਘ, ਗਗਨਦੀਪ ਸਿੰਘ, ਅਮਨਦੀਪ ਸਿੰਘ, ਹਰਨੇਕ ਸਿੰਘ ਆਦਿ ਸਾਹਿੱਤ ਯਾਤਰਾ ਤੇ ਜਾਣ ਵਾਲੀ ਸੰਗਤ ਮੌਜੂਦ ਸੀ |