10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਰਕਾਰੀ ਪ੍ਰਾਇਮਰੀ ਸਕੂਲ ਕਾਈਨੌਰ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ

Ad Position 21
No active advertisement
ਅਜੀਤ ਡੈਸਕ 22-12-2025
ਮੋਰਿੰਡਾ, 21 ਦਸੰਬਰ (ਪਿ੍ਤਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਕਾਈਨੌਰ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਸੰਬੰਧੀ ਸਕੂਲ ਦੇ ਅਧਿਆਪਕਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਕੂਲ 'ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਐਸ. ਐਮ. ਸੀ. ਦੇ ਮੈਂਬਰ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ | ਇਸ ਮਿਲਣੀ ਦੌਰਾਨ ਬੱਚਿਆਂ ਦੇ ਮਾਤਾ ਪਿਤਾ ਨੇ ਬਹੁਤ ਉਤਸ਼ਾਹ ਦਿਖਾਇਆ ਤੇ ਬੱਚਿਆਂ ਦੀ ਸਰੀਰਕ, ਮਾਨਸਿਕ ਅਤੇ ਸਲਾਨਾ ਪ੍ਰੀਖਿਆਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ | ਮਾਪਿਆਂ ਦੇ ਨਾਲ ਬੱਚਿਆਂ ਦੇ ਦਸੰਬਰ ਵਿਚ ਹੋਏ ਪੇਪਰਾਂ ਦਾ ਮੁਲਾਂਕਣ ਵੀ ਸਾਂਝਾ ਕੀਤਾ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਹਰਜਿੰਦਰ ਕੌਰ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਸਮਾਂ ਬਿਤਾਉਣਾ ਚਾਹੀਦਾ ਹੈ | ਉਸ ਦਾ ਘਰ ਦਾ ਕੰਮ ਕਰਵਾਉਣਾ ਚਾਹੀਦਾ ਹੈ, ਬੱਚੇ ਦੀ ਸਿਹਤ ਦਾ ਲਗਾਤਾਰ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ | ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ | ਮਾਪਿਆਂ ਨੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਸੰਤੁਸ਼ਟੀ ਪ੍ਰਗਟਾਈ | ਇਸ ਮੌਕੇ ਕਮੇਟੀ ਦੇ ਚੇਅਰਮੈਨ ਰਿੰਪੀ ਰਾਣੀ, ਸਮੂਹ ਕਮੇਟੀ ਮੈਂਬਰ ਹਾਜ਼ਰ ਰਹੇ | ਸਕੂਲ ਸਟਾਫ਼ ਕੁਲਵਿੰਦਰ ਕੌਰ, ਮਨਜੀਤ ਕੌਰ ਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਲੈ ਕੇ ਪਟਨਾ ਸਾਹਿਬ ਲਈ ਦੋ ਟਰੱਕ ਰਸਦ ਦੇ ਭੇਜੇ ਅਗਲੀ ਖ਼ਬਰ ਸਫ਼ਰ-ਏ-ਸ਼ਹਾਦਤ ਮਾਰਗ 'ਤੇ ਚੰਦਪੁਰ, ਡਕਾਲਾ-ਬਲਾਵਲਪੁਰ ਦੇ ਵਸਨੀਕਾਂ ਵਲੋਂ ਲੰਗਰ
Ad Position 24