09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਧਮਾਣਾਂ ਸਕੂਲ ਦੇ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ

Ad Position 21
No active advertisement
ਅਜੀਤ ਡੈਸਕ 22-12-2025
ਨੂਰਪੁਰ ਬੇਦੀ, 21 ਦਸੰਬਰ (ਵਿੰਦਰਪਾਲ ਝਾਂਡੀਆਂ)-ਸ. ਸ. ਸ. ਸ. ਸਕੂਲ ਧਮਾਣਾਂ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਟੂਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਵਿਰਾਸਤ-ਏ-ਖ਼ਾਲਸਾ, ਕਿਲ੍ਹਾ ਅਨੰਦਗੜ੍ਹ ਸਾਹਿਬ ਤੇ ਇਸ ਤੋਂ ਇਲਾਵਾ ਕੋਹਲੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ | ਜਿਸ 'ਚ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਕੂਲ ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆਂ ਦੀ ਯੋਗ ਅਗਵਾਈ ਹੇਠ ਮਾਸਟਰ ਕੁਲਵਿੰਦਰ ਸਿੰਘ, ਗੁਰਦੀਪ ਸਿੰਘ, ਡਾ. ਵਿਨੋਦ ਚੰਦਨ, ਮੈਡਮ ਮਨਜੀਤ ਕੌਰ, ਮੈਡਮ ਕੁਲਦੀਪ ਕੌਰ, ਮੈਡਮ ਪਰਵਿੰਦਰ ਕੌਰ ਤੇ ਮੈਡਮ ਯਸ਼ਪ੍ਰੀਤ ਕੌਰ ਇਸ ਟੂਰ 'ਚ ਸੈਕੰਡਰੀ ਵਿੰਗ ਦੇ 102 ਦੇ ਕਰੀਬ ਵਿਦਿਆਰਥੀਆਂ ਨੂੰ ਦੋ ਬੱਸਾਂ ਰਾਹੀਂ ਲੈ ਕੇ ਗਏ | ਡਾ. ਵਿਨੋਦ ਚੰਦਨ ਨੇ ਦੱਸਿਆ ਕਿ ਇਸ ਟੂਰ ਦੌਰਾਨ ਬੱਚਿਆਂ ਨੇ ਉੱਤਰੀ ਭਾਰਤ ਦੀ ਪ੍ਰਸਿੱਧ ਸੰਸਥਾ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਵਿਭਾਗਾਂ ਵਿਚ ਜਾ ਕੇ ਉਨ੍ਹਾਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਿਲ ਕੀਤੀ ਤੇ ਖੇਤੀਬਾੜੀ ਦੇ ਨਾਲ ਸੰਬੰਧਤ ਵੱਖ-ਵੱਖ ਅÏਰਗੈਨਿਕ ਫ਼ਸਲਾਂ ਤੇ ਪੋਲੀ ਹਾਊਸ ਦਾ ਦੌਰਾ ਵੀ ਕੀਤਾ | ਇਸ ਤੋਂ ਇਲਾਵਾ ਬੱਚਿਆਂ ਨੂੰ ਡਿਜੀਟਲ ਲਾਇਬ੍ਰੇਰੀ ਦਾ ਵੀ ਵਿਜ਼ਿਟ ਕਰਵਾਇਆ | ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਤੇ ਵਿਰਾਸਤ-ਏ-ਖ਼ਾਲਸਾ ਵਿਖੇ ਜਾ ਕੇ ਵਿਦਿਆਰਥੀਆਂ ਨੇ ਆਪਣੇ ਇਤਿਹਾਸ ਬਾਰੇ ਵਡਮੁੱਲੀ ਤੇ ਕੋਹਲੀ ਹਸਪਤਾਲ ਵਿਖੇ ਸਿਹਤ ਸੰਭਾਲ ਸੰਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ | ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆਂ ਨੇ ਹਰੀ ਝੰਡੀ ਦੇ ਕੇ ਇਸ ਟੂਰ ਨੂੰ ਰਵਾਨਾ ਕੀਤਾ | ਇਸ ਮੌਕੇ ਸਮੁੱਚਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਤੇ ਤਖ਼ਤਗੜ੍ਹ ਦੇ ਸਰਕਾਰੀ ਸਕੂਲਾਂ 'ਚ ਮੈਗਾ ਅਧਿਆਪਕ-ਮਾਪੇ ਮਿਲਣੀ <br/> ਅਗਲੀ ਖ਼ਬਰ ਪੈਨਸ਼ਨਰਜ਼ ਮਹਾਂਸੰਘ ਵਲੋਂ ਸ਼ਹੀਦੀ ਸਮਾਗਮ ਨੂੰ ਸਮਰਪਿਤ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ
Ad Position 24