16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀ ਖ਼ਬਰ ਸਿਰਫ਼ ਮੀਡੀਆ ਦੀ ਉਪਜ-ਚੰਦੂਮਾਜਰਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਸ੍ਰੀ ਚਮਕੌਰ ਸਾਹਿਬ/ਮੋਰਿੰਡਾ, 22 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੇ ਅੱਜ ਆਖ਼ਰੀ ਦਿਨ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੜੀ ਚਮਕੌਰ ਦੇ ਸਮੂਹ ਸ਼ਹੀਦਾਂ ਨੂੰ ਸਿੱਜਦਾ ਕੀਤਾ | ਇਸ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿਧਾਂਤਕ ਤੌਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਅਨੁਸਾਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 2 ਦਸੰਬਰ ਨੂੰ ਜਾਰੀ ਹੁਕਮਨਾਮੇ ਅਨੁਸਾਰ ਏਕਤਾ ਕੀਤੀ ਜਾ ਸਕਦੀ ਹੈ | ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਸੰਬੰਧੀ ਚਰਚਾਵਾਂ ਨੂੰ ਨਕਾਰਦਿਆਂ ਉਨ੍ਹਾਂ ਕਿਹਾ ਕਿ ਇਹ ਖ਼ਬਰਾਂ ਸਿਰਫ਼ ਮੀਡੀਆ ਦੀ ਉਪਜ ਹਨ, ਜਦਕਿ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸੀ, ਬਹਾਦਰ ਸਿੰਘ ਕਾਈਨੌਰ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਉਪ ਪ੍ਰਧਾਨ ਅੰਮਿ੍ਤਪਾਲ ਸਿੰਘ ਖੱਟੜਾ, ਯੂਥ ਆਗੂ ਅਮਰਿੰਦਰ ਸਿੰਘ ਹੈਲੀ ਸਮੇਤ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੱਬੇ ਪੱਖੀ ਪਾਰਟੀਆਂ ਵਲੋਂ ਤਹਿਸੀਲ ਕੰਪਲੈਕਸ ਨੰਗਲ ਮੂਹਰੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਅਖੰਡ ਮਹਾਂਯੱਗ ਵਿਚ ਕਰਨਗੇ ਸ਼ਮੂਲੀਅਤ-ਮਹੰਤ ਪ੍ਰਵੀਨ ਚੌਧਰੀ <br/>
Ad Position 24