16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਸ੍ਰੀ ਚਮਕੌਰ ਸਾਹਿਬ, 22 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਬਾਅਦ ਦੁਪਹਿਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਉਨ੍ਹਾਂ ਕੁੱਝ ਸਮਾਂ ਕੀਰਤਨ ਵੀ ਸਰਵਣ ਕੀਤਾ | ਉਪਰੰਤ ਉਨ੍ਹਾਂ ਕਿਸੇ ਵੀ ਸਿਆਸੀ ਗੱਲ ਕਰਨ ਤੋਂ ਗੁਰੇਜ ਕਰਦਿਆਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਤੋਂ ਹੀ ਸਾਨੂੰ ਜ਼ੁਲਮ ਤੇ ਜ਼ਾਲਮ ਖ਼ਿਲਾਫ਼ ਲੜਨ ਦਾ ਸੁਨੇਹਾ ਮਿਲਦਾ ਹੈ, ਇੱਥੋਂ ਹੀ ਮਿਲੇ ਅਸ਼ੀਰਵਾਦ ਨੇ ਸਿੱਖ ਕੌਮ ਨੂੰ ਹਮੇਸ਼ਾ ਚੜ੍ਹਦੀ ਕਲਾ ਬਖਸ਼ੀ ਹੈ | ਉਨ੍ਹਾਂ ਨਿਊਜੀਲੈਂਡ ਵਿਚ ਨਗਰ ਕੀਰਤਨ ਰੋਕੇ ਜਾਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਸਰਬਤ ਦਾ ਭਲਾ ਮੰਗਣ ਵਾਲੀ ਕੌਮ ਹੈ | ਇਹ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕਰਨ | ਇਸ ਮੌਕੇ ਇੰਦਰਪਾਲ ਸਿੰਘ ਚੱਢਾ, ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਤੇ ਪਰਮਜੀਤ ਸਿੰਘ ਲੱਖੇਵਾਲ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮਹਿਤੋਤ, ਬਲਦੇਵ ਸਿੰਘ ਹਾਫਿਜਾਬਾਦ, ਕੁਲਦੀਪ ਸਿੰਘ ਕੰਗ (ਰੀਵਰਲੈਂਡ), ਅਮਰਜੀਤ ਸਿੰਘ ਮੱਕੋਵਾਲ, ਮੈਨੇਜਰ ਗੁਰਮੁੱਖ ਸਿੰਘ ਢੋਲੇਵਾਲ ਸਮੇਤ ਵੱਡੀ ਗਿਣਤੀ 'ਚ ਸਮਰਥਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੌਰਾਨ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ ਅਗਲੀ ਖ਼ਬਰ ਖੱਬੇ ਪੱਖੀ ਪਾਰਟੀਆਂ ਵਲੋਂ ਤਹਿਸੀਲ ਕੰਪਲੈਕਸ ਨੰਗਲ ਮੂਹਰੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੀਤਾ ਰੋਸ ਪ੍ਰਦਰਸ਼ਨ
Ad Position 24