ਮੋਰਿੰਡਾ, 22 ਦਸੰਬਰ (ਤਰਲੋਚਨ ਸਿੰਘ ਕੰਗ)-ਬਲਾਕ ਤੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਿਲ ਕਰਨ 'ਤੇ ਵਿਦਿਆਰਥਣਾਂ ਨੂੰ ਸਰਕਾਰੀ ਮਿਡਲ ਸਕੂਲ ਨਥਮਲਪੁਰ ਵਿਖੇ ਸਨਮਾਨਿਤ ਕੀਤਾ | ਇਸ ਸੰਬੰਧੀ ਸਕੂਲ ਮੁਖੀ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਨਵਨੀਤ ਕੌਰ ਨੇ ਕਿਹਾ ਕਿ ਲੜਕੀਆਂ 'ਚ ਆਤਮ ਵਿਸ਼ਵਾਸ ਵਧਾਉਣ ਲਈ ਕਰਾਟੇ ਸਿੱਖਣਾ ਲਾਜ਼ਮੀ ਹੈ | ਇਸ ਮੌਕੇ ਪਰਦੀਪ ਕੌਰ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |