16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜੀਨੀਅਸ ਇੰਟਰਨੈਸ਼ਨਲ ਸਕੂਲ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਭਾਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਰੂਪਨਗਰ, 22 ਦਸੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਸਕੂਲ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਤੇ ਚੀਫ ਜੁਡੀਸ਼ੀਅਲ ਮਜਿਸਟਰੇਟ ਰੂਪਨਗਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਬਾਲ ਵਿਆਹ ਰੋਕਣ ਅਤੇ ਰਾਸ਼ਟਰੀ ਉਪਭੋਗਤਾ ਦਿਵਸ ਮਨਾਉਣ ਸੰਬੰਧੀ ਇਕ ਵਿਸ਼ੇਸ਼ ਸਵੇਰ ਦੀ ਸਭਾ 'ਚ ਵਿਸ਼ੇਸ਼ ਭਾਸ਼ਨ ਦਿੱਤਾ ਗਿਆ | ਇਸ ਮੌਕੇ ਸ੍ਰੀਮਤੀ ਅਮਨਦੀਪ ਕੌਰ, ਸੈਕਟਰੀ ਆਫ ਚੀਫ ਜੂਡੀਸ਼ੀਅਲ ਮੈਜਿਸਟਰੇਟ ਰੋਪੜ ਤੇ ਰਾਜਵੀਰ ਸਿੰਘ, ਕੌਂਸਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੋਪੜ, ਟੀਮ ਮੈਂਬਰ: ਸ੍ਰੀਮਤੀ ਮਨਪ੍ਰੀਤ ਕੌਰ, ਸ੍ਰੀਮਤੀ ਸ਼ਿਪਰਾ ਤੇ ਸ੍ਰੀਮਾਨ ਰੋਹਿਤ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਟਾਕ ਸ਼ੋਅ ਦੌਰਾਨ ਰਾਜਵੀਰ ਸਿੰਘ ਨੇ ਦੱਸਿਆ ਕਿ ਡੀ. ਐਲ. ਏ. ਐਸ. ਦਾ ਮੂਲ ਮੰਤਰ 'ਇਨਸਾਫ ਸਭਨਾਂ ਲਈ' ਹੈ | ਉਨ੍ਹਾਂ ਕਿਹਾ ਕਿ ਔਰਤਾਂ, ਅਨੁਸੂਚਿਤ ਜਾਤੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਸਾਲਾਨਾ ਆਮਦਨ ਤਿੰਨ ਲੱਖ ਤੋਂ ਘੱਟ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ | ਉਨ੍ਹਾਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ ਜੋ 6 ਦਸੰਬਰ ਤੋਂ 6 ਜਨਵਰੀ ਤੱਕ ਸਕੂਲਾਂ ਤੇ ਕਾਲਜਾਂ ਵਿਚ ਚੱਲ ਰਹੀ ਹੈ | ਸ੍ਰੀਮਤੀ ਅਮਨਦੀਪ ਕੌਰ ਨੇ ਬੱਚਿਆਂ ਨੂੰ ਪੜ੍ਹਾਈ 'ਤੇ ਧਿਆਨ ਦੇਣ, ਮੋਬਾਈਲ ਦੀ ਸੀਮਿਤ ਅਤੇ ਸਹੀ ਵਰਤੋਂ ਕਰਨ ਅਤੇ ਬਾਲ ਵਿਆਹਾਂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਛੋਟੀ ਉਮਰ 'ਚ ਵਿਆਹ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ 'ਤੇ ਨਕਾਰਾਤਮਕ ਪ੍ਰਭਾਵ ਪਾਉਂਦਾ ਹੈ | ਸਕੂਲ ਮੈਨੇਜਮੈਂਟ ਤੋਂ ਸੂਬਾ ਭੁਪਿੰਦਰ ਸਿੰਘ, ਮੈਡਮ ਗੁਣਵੰਤ ਕੌਰ, ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਮਾਥੁਰ ਤੇ ਉਪ-ਪਿ੍ੰਸੀਪਲ ਭੁਪਿੰਦਰ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਸਮੇਂ ਦੀ ਸਹੀ ਵਰਤੋਂ ਤੇ ਅਨੁਸ਼ਾਸਨ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਇਲਾਕੇ 'ਚ ਯੂਰੀਆ ਖਾਦ ਨਾ ਮਿਲਣ ਕਰਕੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਜਤਾਇਆ ਰੋਸ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਜੇਤੂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ
Ad Position 24