16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ੍ਰੀ ਜਟੇਸ਼ਵਰ ਮਹਾਂਦੇਵ ਮੰਦਰ ਜਟਵਾਹੜ ਵਿਖੇ ਨਵੇਂ ਬਣੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸਰਾਜ ਸੈਣੀਮਾਜਰਾ ਹੋਏ ਨਤਮਸਤਕ

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਨੂਰਪੁਰ ਬੇਦੀ, 22 ਦਸੰਬਰ (ਵਿੰਦਰਪਾਲ ਝਾਂਡੀਆਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਖਤਗੜ੍ਹ ਤੋਂ ਚੋਣ ਜਿੱਤ ਕੇ ਨਵੇ ਬਣੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀਮਾਜਰਾ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਜਟਵਾਹੜ ਵਿਖੇ ਸਥਿਤ ਉੱਤਰੀ ਭਾਰਤ ਦੇ ਇਤਿਹਾਸਕ ਪ੍ਰਾਚੀਨ ਪ੍ਰਸਿੱਧ ਸ੍ਰੀ ਜਟੇਸ਼ਵਰ ਮਹਾਂਦੇਵ ਮੰਦਰ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੇ ਸ਼ਿਵ ਪਿੰਡੀ 'ਤੇ ਜਲ ਚੜ੍ਹਾਇਆ ਤੇ ਮੱਥਾ ਟੇਕਿਆ ਤੇ ਭਗਵਾਨ ਸ਼ਿਵ ਸ਼ੰਕਰ ਭੋਲੇ ਦਾ ਅਸ਼ੀਰਵਾਦ ਲਿਆ ਅਤੇ ਆਪਣੀ ਹੋਈ ਸ਼ਾਨਦਾਰ ਜਿੱਤ ਲਈ ਭਗਵਾਨ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਤੇ ਦੇਸ ਰਾਜ ਸੈਣੀਮਾਜਰਾ ਨੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਸੁੱਖ ਸ਼ਾਤੀ ਲਈ ਅਰਦਾਸ ਕੀਤੀ | ਇਸ ਤੋਂ ਬਾਅਦ ਸ੍ਰੀ ਜਟੇਸ਼ਵਰ ਮਹਾਂਦੇਵ ਮੰਦਰ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਦੇਸ ਰਾਜ ਸੈਣੀਮਾਜਰਾ ਨੇ ਸਨਮਾਨ ਲਈ ਸਮੂਹ ਮੰਦਰ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਸ਼ਸ਼ੀਕਾਂਤ ਚੰਦਨ ਤਖ਼ਤਗੜ੍ਹ, ਬਿਮਲਾ ਦੇਵੀ ਸਾਬਕਾ ਸਰਪੰਚ ਤਖਤਗੜ੍ਹ, ਰਜੀਵ ਮਾਲੀਆ ਨੂਰਪੁਰ ਬੇਦੀ, ਜਨਕ ਰਾਜ, ਜੀਵਨ ਕੁਮਾਰ ਭਾਰਦਵਾਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਕਸਾਲੀ ਕਾਂਗਰਸੀ ਆਗੂ ਹਰਦੇਵ ਸਿੰਘ ਰੂਪਰਾਏ ਦੇ ਸਸਕਾਰ ਮੌਕੇ ਸੈਂਕੜੇ ਲੋਕ ਹੋਏ ਸ਼ਾਮਿਲ ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ 'ਚ ਯੂਰੀਆ ਖਾਦ ਨਾ ਮਿਲਣ ਕਰਕੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਜਤਾਇਆ ਰੋਸ
Ad Position 24