ਮੋਰਿੰਡਾ, 22 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਟਕਸਾਲੀ ਕਾਂਗਰਸੀ ਆਗੂ, ਸਾਬਕਾ ਕੌਂਸਲਰ ਤੇ ਲਾਈਨਜ਼ ਕਲੱਬ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰਦੇਵ ਸਿੰਘ ਰੂਪਰਾਏ ਦੇ ਸਸਕਾਰ ਮੌਕੇ ਰਾਜਨੀਤਿਕ, ਧਾਰਮਿਕ, ਦੁਕਾਨਦਾਰ ਭਰਾ ਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਇਸ ਮੌਕੇ ਹਾਜ਼ਰ ਕਾਂਗਰਸੀ ਆਗੂ ਹਰਮਿੰਦਰ ਪਾਲ ਸਿੰਘ ਮਿਨਹਾਸ ਨੇ ਦੱਸਿਆ ਕਿ ਹਰਦੇਵ ਸਿੰਘ ਰੂਪਰਾਏ ਕੁਝ ਦਿਨ ਪਹਿਲਾਂ ਹੀ ਆਪਣੇ ਬੇਟੇ ਕੋਲੋਂ ਕੈਨੇਡਾ ਤੋਂ ਭਾਰਤ ਆਏ ਸਨ | ਉਹਨਾਂ ਦੱਸਿਆ ਕਿ ਹਰਦੇਵ ਸਿੰਘ ਰੂਪਰਾਏ ਨੇ ਸਮਾਜ ਸੇਵਾ ਦੇ ਕੰਮਾਂ ਵਿਚ ਭਾਗ ਲੈਣ ਦੇ ਨਾਲ-ਨਾਲ ਕਾਂਗਰਸ ਪਾਰਟੀ 'ਚ ਰਹਿ ਕੇ ਵੀ ਲੰਮਾ ਸਮਾਂ ਸੇਵਾ ਨਿਭਾਈ ਹੈ | ਇਸ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ, ਬੰਤ ਸਿੰਘ ਕਲਾਰਾਂ ਸਾਬਕਾ ਚੇਅਰਮੈਨ ਪਨਗ੍ਰੇਨ, ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਰਣਜੋਧ ਸਿੰਘ ਖੱਟੜਾ, ਵਿਨੋਦ ਕੁਮਾਰ ਧੀਮਾਨ, ਕਾਮਰੇਡ ਕਾਕਾ ਰਾਮ, ਦਰਸ਼ਨ ਸਿੰਘ ਸੰਧੂ ਬਲਾਕ ਪ੍ਰਧਾਨ ਕਾਂਗਰਸ, ਹਰੀਪਾਲ ਸਾਬਕਾ ਕੌਂਸਲ ਪ੍ਰਧਾਨ, ਜਗਦੇਵ ਸਿੰਘ ਬਿੱਟੂ ਪ੍ਰਧਾਨ ਨਗਰ ਕੌਂਸਲ, ਪਰਮਜੀਤ ਸਿੰਘ ਗਿੱਲ ਸਾਬਕਾ ਪ੍ਰਧਾਨ ਲਾਇਨਜ਼ ਕਲੱਬ ਮੋਰਿੰਡਾ, ਡਾ. ਗੁਰਪ੍ਰੀਤ ਸਿੰਘ ਮਾਵੀ, ਡਾ. ਨਿਰਮਲ ਧੀਮਾਨ, ਰਾਕੇਸ਼ ਕੁਮਾਰ ਬੱਗਾ ਸਾਬਕਾ ਪ੍ਰਧਾਨ ਨਗਰ ਕੌਂਸਲ, ਪਵਨ ਕੁਮਾਰ ਧੀਮਾਨ ਪ੍ਰਧਾਨ ਵਿਸ਼ਵਕਰਮਾ ਸਭਾ ਮੋਰਿੰਡਾ, ਜਗਵਿੰਦਰ ਸਿੰਘ ਪੰਮੀ, ਚਰਨਜੀਤ ਸਿੰਘ, ਹਰਜੀਤ ਸਿੰਘ ਸੱਲ੍ਹ, ਅਵਤਾਰ ਸਿੰਘ ਸਾਬਕਾ ਪ੍ਰਧਾਨ ਰੋਟਰੀ ਕਲੱਬ ਮੋਰਿੰਡਾ, ਅਮਰਿੰਦਰ ਸਿੰਘ ਹੈਲੀ, ਸੰਜੇ ਸਿੰਗਲਾ, ਚਰਨਜੀਤ ਚੰਨੀ ਡੇਅਰੀ, ਸੰਗਤ ਸਿੰਘ ਭਾਮੀਆਂ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਵਿਸ਼ਵਕਰਮਾ ਸਭਾ ਮੋਰਿੰਡਾ ਦੇ ਸਮੂਹ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ |