ਸ੍ਰੀ ਅਨੰਦਪੁਰ ਸਾਹਿਬ, 23 ਦਸੰਬਰ (ਕਰਨੈਲ ਸਿੰਘ)-ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਸ੍ਰੀ ਅਨੰਦਪੁਰ ਸਾਹਿਬ ਟਰੈਫ਼ਿਕ ਪੁਲਿਸ ਦੇ ਇੰਚਾਰਜ ਏ. ਐਸ. ਆਈ. ਜਸਪਾਲ ਸਿੰਘ ਨੂੰ ਅੱਜ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਡੀ. ਜੀ. ਪੀ. ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ | ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਨੇ ਇਸ ਮੌਕੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਏਐਸਆਈ ਜਸਪਾਲ ਸਿੰਘ ਨੇ ਬਤੌਰ ਟਰੈਫ਼ਿਕ ਇੰਚਾਰਜ ਆਪਣੇ ਅਧੀਨ ਮੁਲਾਜ਼ਮਾਂ ਨੂੰ ਨਾਲ ਲੈ ਕੇ ਬਹੁਤ ਵਧੀਆ ਸੇਵਾਵਾਂ ਨਿਭਾਈਆਂ ਸਨ, ਜਿਨ੍ਹਾਂ ਨੂੰ ਵੇਖਦਿਆਂ ਅੱਜ ਉਨ੍ਹਾਂ ਨੂੰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਉਨਾਂ ਨਾਲ ਐਸ ਪੀ (ਡੀ) ਗੁਰਦੀਪ ਸਿੰਘ ਗੋਸਲ ਅਤੇ ਐਸ ਪੀ ਹੈਡਕੁਾਰਟਰ ਅਰਵਿੰਦ ਮੀਨਾ ਵੀ ਹਾਜ਼ਰ ਸਨ |