ਨੰਗਲ, 23 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਰੈੱਡ ਰਿਬਨ ਕਲੱਬ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪ ਨਗਰ ਵਲੋਂ ਕਰਵਾਏ ਗਏ ਰੀਲ ਮੇਕਿੰਗ ਮੁਕਾਬਲਿਆਂ ਵਿਚ ਸ਼ਿਵਾਲਿਕ ਕਾਲਜ ਆਫ਼ ਫਾਰਮੈਸੀ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਨਕਦ ਇਨਾਮ ਜਿੱਤਿਆ | ਇਹ ਮੁਕਾਬਲੇ ਅਲੱਗ ਅਲੱਗ ਵਿਸ਼ਿਆਂ ਦੇ ਉੱਤੇ ਜਿਵੇਂ ਕਿ ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ, ਟੀ. ਬੀ. ਦੀ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਬਾਰੇ ਸੀ | ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਦੇ ਕਰਨ, ਜਤਿਨ ਸ਼ਰਮਾ ਅਤੇ ਪੰਕਜ ਬੰਗਾ ਨੇ ਵੀ ਇਹਨਾਂ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਅੱਜ ਕਾਲਜ ਦੇ ਪਿ੍ੰਸੀਪਲ ਡਾਕਟਰ ਜਗਦੀਪ ਸਿੰਘ ਦੂਆ ਨੇ ਇਹਨਾਂ ਬੱਚਿਆਂ ਨੂੰ ਚੈੱਕ ਦੇ ਕੇ ਸਨਮਾਨਿਤ ਕੀਤਾ | ਇਹ ਚੈੱਕ ਰੈੱਡ ਰਿਵਨ ਕਲੱਬ ਵਲੋਂ ਜੇਤੂ ਉਮੀਦਵਾਰਾਂ ਨੂੰ ਦਿੱਤੇ ਗਏ, ਕਲੱਬ ਦੇ ਨੋਡਲ ਅਫ਼ਸਰ ਪ੍ਰੋਫੈਸਰ ਜੋਤੀ ਪ੍ਰਕਾਸ਼ ਨੇ ਦੱਸਿਆ ਕਿ ਬੱਚਿਆਂ ਨੇ ਇਹ ਰੀਲ ਮੁਕਾਬਲੇ ਲਈ ਕਾਫ਼ੀ ਮਿਹਨਤ ਕੀਤੀ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਪ੍ਰੋਫੈਸਰ ਜੋਤੀ ਪ੍ਰਕਾਸ਼ ਨੇ ਇਹ ਵੀ ਦੱਸਿਆ ਕਿ ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਵਿਚ ਵੀ ਇੱਕ ਰੈੱਡ ਰਿਵਨ ਕਲੱਬ ਬਣਾਇਆ ਗਿਆ ਹੈ ਜਿਸ ਵਿਚ ਲਗਭਗ 50 ਮੈਂਬਰ ਹਨ ਅਤੇ ਰੈੱਡ ਰਿਵਨ ਕਲੱਬ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪ ਨਗਰ ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ ਜਿਨ੍ਹਾਂ ਵਿਚ ਕਾਲਜ ਦੇ ਵਿਦਿਆਰਥੀ ਭਾਗ ਲੈਂਦੇ ਹਨ ਅਤੇ ਇਨਾਮ ਜਿੱਤਦੇ ਹਨ | ਪਿਛਲੇ ਮਹੀਨੇ ਵੀ ਇੱਕ ਮੁਕਾਬਲੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੈਨਸੀ ਅਤੇ ਜਸਪ੍ਰੀਤ ਕੌਰ ਨੇ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਸੀ | ਕਾਲਜ ਦੇ ਪਿ੍ੰਸੀਪਲ ਡਾਕਟਰ ਜੇ ਐਸ ਦੂਆ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਇਹੋ ਜਿਹੀਆਂ ਗਤੀਵਿਧੀਆਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ ਅਤੇ ਕਾਲਜ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ |