10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੁਲਦੀਪ ਸਿੰਘ ਘਨੌਲੀ ਦੀ ਮਿ੍ਤਕ ਦੇਹ ਖੋਜ ਕਾਰਜਾਂ ਲਈ ਪੀ. ਜੀ. ਆਈ. ਨੂੰ ਭੇਟ <br/>

Ad Position 21
No active advertisement
ਅਜੀਤ ਡੈਸਕ 24-12-2025
ਰੂਪਨਗਰ, 23 ਦਸੰਬਰ (ਸਤਨਾਮ ਸਿੰਘ ਸੱਤੀ)-ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਸਪਿੰਦਰ ਸਿੰਘ ਦੇ ਪਿਤਾ ਕੁਲਦੀਪ ਸਿੰਘ ਘਨੌਲੀ (90) ਦੇ ਅਕਾਲ ਚਲਾਣੇ ਮਗਰੋਂ ਉਨ੍ਹਾਂ ਦੀ ਮਿ੍ਤਕ ਦੇਹ ਮਨੁੱਖਤਾ ਦੀ ਭਲਾਈ ਤੇ ਵਿਗਿਆਨਕ ਖੋਜਾਂ ਲਈ ਪੀ. ਜੀ. ਆਈ. ਚੰਡੀਗੜ੍ਹ ਨੂੰ ਭੇਟ ਕੀਤੀ ਗਈ | ਕਾਮਰੇਡ ਸਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਪੂਰੀ ਜ਼ਿੰਦਗੀ ਵਿਗਿਆਨਕ ਸੋਚ ਦੇ ਧਾਰਨੀ ਰਹੇ ਅਤੇ ਉਨ੍ਹਾਂ ਦੀ ਸਪਸ਼ਟ ਇੱਛਾ ਸੀ ਕਿ ਮੌਤ ਤੋਂ ਬਾਅਦ ਉਨ੍ਹਾਂ ਦੀ ਮਿ੍ਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਜਾਵੇ, ਤਾਂ ਜੋ ਨਵੇਂ ਡਾਕਟਰ ਸਿੱਖਿਆ ਤੇ ਖੋਜ ਦੇ ਖੇਤਰ ਵਿਚ ਇਸ ਤੋਂ ਲਾਭ ਉਠਾ ਸਕਣ | ਪਰਿਵਾਰ ਸਪਿੰਦਰ ਸਿੰਘ, ਹਰਵਿੰਦਰ ਸਿੰਘ ਤੇ ਪਰਦੁਮਣ ਸਿੰਘ ਨੇ ਪਿਤਾ ਦੀ ਇੱਛਾ ਅਨੁਸਾਰ ਇਹ ਦਾਨ ਕੀਤਾ | ਪੀ. ਜੀ. ਆਈ. ਦੇ ਖੋਜ ਵਿਭਾਗ ਨੇ ਪਰਿਵਾਰ ਦਾ ਧੰਨਵਾਦ ਕਰਦਿਆਂ ਇਸ ਨੂੰ ਮੈਡੀਕਲ ਖੋਜ ਲਈ ਮਹੱਤਵਪੂਰਨ ਯੋਗਦਾਨ ਕਰਾਰ ਦਿੱਤਾ ਤੇ ਯਾਦਗਾਰੀ ਤੌਰ 'ਤੇ ਇਕ ਬੂਟਾ ਭੇਟ ਕੀਤਾ | ਇਸ ਮੌਕੇ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਕਾਮਰੇਡ ਪਵਨ ਕੁਮਾਰ ਸਰਪੰਚ ਚੱਕਕਰਮਾਂ, ਸੀਟੂ ਪੰਜਾਬ ਦੇ ਕਾਮਰੇਡ ਗੁਰਦੇਵ ਸਿੰਘ ਬਾਗੀ, ਤਰਕਸ਼ੀਲ ਸੋਸਾਇਟੀ ਪੰਜਾਬ ਦੇ ਜ਼ੋਨਲ ਆਗੂ ਅਜੀਤ ਪਰਦੇਸੀ, ਅਸ਼ੋਕ ਕੁਮਾਰ (ਪ੍ਰਧਾਨ, ਇਕਾਈ ਰੋਪੜ) ਸਮੇਤ ਪਰਿਵਾਰਕ ਮੈਂਬਰ ਹਾਜ਼ਰ ਸਨ | ਸ: ਕੁਲਦੀਪ ਸਿੰਘ ਦਾ ਇਹ ਕਦਮ ਵਿਗਿਆਨਕ ਸੋਚ ਤੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਕ ਮਿਸਾਲ ਵਜੋਂ ਯਾਦ ਰੱਖਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਟੀਚਰ ਫੈਸਟ ਮੁਕਾਬਲਿਆਂ 'ਚ ਪੁਰਖਾਲੀ ਸਕੂਲ ਦੇ ਅਧਿਆਪਕਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਸ਼ਹੀਦੀ ਜੋੜ ਮੇਲ ਦੌਰਾਨ ਲਗਾਇਆ 3 ਦਿਨਾਂ ਮੈਡੀਕਲ ਕੈਂਪ
Ad Position 24