10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਕੂਲਾਂ 'ਚ 'ਸਕਿਓਰਿਟੀ ਤੇ ਸੇਫਟੀ' ਦੇ ਮੱਦੇਨਜ਼ਰ ਬਲਾਕ ਪੱਧਰੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 24-12-2025
ਕਾਹਨਪੁਰ ਖੂਹੀ, 23 ਦਸੰਬਰ (ਗੁਰਬੀਰ ਸਿੰਘ ਵਾਲੀਆ)-'ਸਕਿਓਰਿਟੀ ਅਤੇ ਸੇਫਟੀ' ਦੀ ਸਥਿਤੀ 'ਤੇ ਬਲਾਕ ਪੱਧਰੀ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਵਿਖੇ ਬਲਾਕ ਨੋਡਲ ਅਫ਼ਸਰ ਅਨਿਲ ਕੁਮਾਰ ਜੋਸ਼ੀ ਦੀ ਯੋਗ ਰਹਿਨੁਮਾਈ ਹੇਠ ਕਰਵਾਇਆ | ਸੈਮੀਨਾਰ 'ਚ ਬਲਾਕ ਝੱਜ ਦੇ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਲਗਪਗ 40 ਅਧਿਆਪਕਾਂ ਨੇ ਭਾਗ ਲਿਆ | ਸੈਮੀਨਾਰ 'ਚ ਰਿਸੋਰਸ ਪਰਸਨ ਮੀਤਕ ਸ਼ਰਮਾ ਸਾਇੰਸ ਮਾਸਟਰ ਨੇ ਹਾਜ਼ਰ ਅਧਿਆਪਕਾਂ ਨੂੰ ਪੋਕਸੋ ਐਕਟ, ਸਾਈਬਰ ਸਕਿਓਰਿਟੀ ਅਤੇ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਸੰਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ | ਸੈਮੀਨਾਰ 'ਚ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਇਨ੍ਹਾਂ ਐਕਟਾਂ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਅਤੇ ਹੈਲਪਲਾਈਨ ਨੰਬਰ ਦੀਵਾਰਾਂ ਉੱਤੇ ਲਿਖਾਉਣ ਦੀ ਹਦਾਇਤ ਕੀਤੀ | ਇਸ ਮੌਕੇ ਚੌਕੀ ਇੰਚਾਰਜ ਕਲਵਾਂ ਚਰਨ ਸਿੰਘ ਨੇ ਪੋਕਸੋ ਐਕਟ ਅਤੇ ਰੋਡ ਸੇਫਟੀ ਸੰਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਕਾਨੂੰਨ ਦੇ ਦਾਇਰੇ 'ਚ ਰਹਿਣ ਦੀ ਹਦਾਇਤ ਕੀਤੀ | ਇਸ ਮੌਕੇ ਬਲਾਕ ਡਿਵੈਲਪਮੈਂਟ ਦਫ਼ਤਰ ਤੋਂ ਸੋਮਨਾਥ ਪੰਚਾਇਤ ਅਫ਼ਸਰ ਨੇ ਕੁਦਰਤੀ ਆਫ਼ਤਾਂ ਬਾਰੇ ਤੇ ਇਨ੍ਹਾਂ ਤੋਂ ਬਚਾਅ ਕਰਨ ਬਾਰੇ ਵਿਸਥਾਰ ਵਿਚ ਦੱਸਿਆ | ਇਸ ਮੌਕੇ ਲੈਕ. ਸੁੱਖਪ੍ਰੀਤ ਸਿੰਘ, ਸਤਨਾਮ ਸਿੰਘ, ਰਾਜਿੰਦਰ ਕੁਮਾਰ, ਨਰਿੰਦਰ ਸਿੰਘ, ਮਨਿੰਦਰ ਸਿੰਘ, ਇੰਦਰਪਾਲ ਸਿੰਘ, ਜਸਵੀਰ ਸਿੰਘ ਡੂਮੇਵਾਲ, ਪਰਮਿੰਦਰ ਸਿੰਘ, ਬਲਵੀਰ ਸਿੰਘ, ਸੁਖਦੇਵ ਸਿੰਘ, ਵਾਸ਼ਿੰਗਟਨ ਸਿੰਘ, ਮੈਡਮ ਦਰਸ਼ਨਾ ਰਾਣੀ, ਨਿਸ਼ਾ ਰਾਣੀ, ਜਸਵੀਰ ਸਿੰਘ ਮਾਨ, ਸੁਖਵੀਰ ਸਿੰਘ ਅਤੇ ਜਸਵਿੰਦਰ ਸਿੰਘ ਖੂਹੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਜੋੜ ਮੇਲ ਮੌਕੇ ਸੰਗਤਾਂ ਲਈ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਕਰੇਗੀ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਟੀਚਰ ਫੈਸਟ ਮੁਕਾਬਲਿਆਂ 'ਚ ਪੁਰਖਾਲੀ ਸਕੂਲ ਦੇ ਅਧਿਆਪਕਾਂ ਨੇ ਮਾਰੀਆਂ ਮੱਲਾਂ
Ad Position 24