ਸ੍ਰੀ ਅਨੰਦਪੁਰ ਸਾਹਿਬ, 23 ਦਸੰਬਰ (ਕਰਨੈਲ ਸਿੰਘ)-ਸ਼ਹੀਦੀ ਸਭਾ ਜੋੜ ਮੇਲ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਮੁਫ਼ਤ ਰਿਹਾਇਸ਼ ਮੁਹੱਈਆ ਕਰਵਾਉਣ ਲਈ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਉਚੇਚੇ ਤੌਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਇਥੇ ਸੁਸਾਇਟੀ ਦੀ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਰਾਜ ਆਸਰਾ ਸਿੰਘ, ਪਿ੍ੰ: ਹਰੀਸ਼ ਚੰਦਰ ਨਿੱਕੂਵਾਲ ਸੇਵਾ ਮੁਕਤ ਤੇ ਬਲਦੇਵ ਸਿੰਘ ਨਿੱਕੂਵਾਲ ਵਲੋਂ ਕੀਤਾ | ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੁਸਾਇਟੀ ਦੀ ਅੱਜ ਹੋਈ ਮੀਟਿੰਗ 'ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੁਸਾਇਟੀ ਵਲੋਂ ਸ਼ਹੀਦੀ ਸਭਾ ਜੋੜ ਮੇਲਾ ਵਿਖੇ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਇਸ ਸੰਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸੰਬੰਧੀ ਸੁਸਾਇਟੀ ਦੇ ਮੈਂਬਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਸੰਗਤ ਦੀ ਸਹੂਲਤ ਲਈ 24 ਤੋਂ ਲੈ ਕੇ 27 ਦਸੰਬਰ ਤੱਕ ਮੁਫਤ ਰਿਹਾਇਸ ਦੇ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਇਸ ਰਿਹਾਇਸ 'ਚ ਸੰਗਤਾਂ ਲਈ ਪਾਣੀ, ਫਲੱਸ ਤੇ ਗਰਮ ਪਾਣੀ ਆਦਿ ਦੇ ਵਿਸ਼ੇਸ ਪ੍ਰਬੰਧ ਹੋਣਗੇ | ਮੀਟਿੰਗ 'ਚ ਨਿਰਮਲ ਸਿੰਘ ਹਰੀਵਾਲ, ਗੁਰਬਚਨ ਸਿੰਘ ਲੋਦੀਪੁਰ, ਹਰਜਿੰਦਰ ਸਿੰਘ ਗੱਜਪੁਰ, ਦਰਸ਼ਨ ਸਿੰਘ ਪੰਚ, ਗੁਰਨਾਮ ਸਿੰਘ ਮਟੌਰ, ਕੈਪਟਨ ਤਰਸੇਮ ਸਿੰਘ, ਪਿਆਰਾ ਸਿੰਘ ਬਲੋਲੀ, ਜਸਵੰਤ ਸਿੰਘ, ਹਰਵਿੰਦਰ ਸਿੰਘ ਸਾਬਕਾ ਪੰਚ, ਤਰਲੋਚਨ ਸਿੰਘ, ਗੁਰਦੇਵ ਸਿੰਘ ਰਾਏਪੁਰ ਸਾਹਨੀ, ਮੇਹਰ ਸਿੰਘ, ਪਰਮਜੀਤ ਸਿੰਘ ਬੁਰਜ, ਅਮਰੀਕ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |