ਸ੍ਰੀ ਚਮਕੌਰ ਸਾਹਿਬ, 23 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਜ਼ਿਲ੍ਹਾ ਰੂਪਨਗਰ ਵਲੋਂ ਸ਼ਹੀਦੀ ਸਮਾਗਮ ਦੌਰਾਨ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਮਿਓਪੈਥਿਕ ਕੈਂਪ ਲਗਾਇਆ ਗਿਆ | ਹੋਮਿਓਪੈਥਿਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਹਰਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਰਾਜੀਵ ਕੁਮਾਰ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਦੇ ਡਾ: ਭੁਪਿੰਦਰ ਸਿੰਘ (ਐਚ. ਐਮ. ਓ.) ਅਤੇ ਡਾ: ਰਵਿੰਦਰਪਾਲ ਕੌਰ ਐਨ. ਐਚ. ਐਮ, ਅਰਵਿੰਦਰ ਕੌਰ, ਭੁਪਿੰਦਰ ਸਿੰਘ ਰਿਟ: ਡਿਸਪੈਂਸਰ ਅਤੇ ਨਵਜੋਤ ਸਿੰਘ ਤੇ ਪਰਵਿੰਦਰ ਸਿੰਘ ਆਦਿ ਦੀ ਟੀਮ ਨੇ 1018 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ |