ਮੋਰਿੰਡਾ, 23 ਦਸੰਬਰ (ਪਿ੍ਤਪਾਲ ਸਿੰਘ)-ਜ਼ਿਲ੍ਹਾ ਰੂਪਨਗਰ ਦੇ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐਸ. ਅੱਜ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਨੇ ਕੜਾਹਿ ਪ੍ਰਸ਼ਾਦ ਦੀ ਦੇਗ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ, ਪੀਰਾਂ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਸਰਬੱਤ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਪ੍ਰਬੰਧਕਾਂ ਵਲੋਂ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਗਜੀਤ ਸਿੰਘ ਰਤਨਗੜ, ਪੀ. ਏ. ਡੀ. ਬੈਂਕ ਦੇ ਵਾਈਸ ਚੇਅਰਮੈਨ ਕਰਨੈਲ ਸਿੰਘ ਜੀਤ, ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ, ਨਵਤੇਜ ਸਿੰਘ ਤੇਜੀ ਫਤਿਹਗੜ੍ਹ, ਗੁਰਪ੍ਰੀਤ ਸਿੰਘ ਬਾਲਸੰਡਾ, ਗੁਰਮੀਤ ਸਿੰਘ ਮੋਰਿੰਡਾ, ਗੁਰਮੁੱਖ ਸਿੰਘ ਸੰਤ ਨਗਰ, ਸ਼ੇਰ ਸਿੰਘ ਡੂਮਛੇੜੀ, ਸਰਬਜੀਤ ਸਿੰਘ ਚੱਕਲਾਂ ਅਤੇ ਬਲਾਕ ਸੰਮਤੀ ਮੋਰਿੰਡਾ ਦੇ ਨਵੇਂ ਚੁਣੇ ਗਏ ਮੈਂਬਰ ਤੇਜਿੰਦਰ ਸਿੰਘ ਢੰਗਰਾਲੀ ਆਦਿ ਹਾਜ਼ਰ ਸਨ |