30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 25-12-2025
ਰੂਪਨਗਰ, 24 ਦਸੰਬਰ (ਸਤਨਾਮ ਸਿੰਘ ਸੱਤੀ)-ਡੀ.ਏ.ਵੀ. ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੇ ਪੰਜਵੇਂ ਦਿਨ ਵਿਦਿਆਰਥੀਆਂ ਨੂੰ ਟਰੈਫ਼ਿਕ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੁਖਦੇਵ ਸਿੰਘ ਟਰੈਫ਼ਿਕ ਇੰਚਾਰਜ ਨੇ ਵਲੰਟੀਅਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਅਸ਼ੋਕ ਕੁਮਾਰ ਸੋਨੀ ਨੇ ਕਿਹਾ ਕਿ ਟਰੈਫ਼ਿਕ ਨਿਯਮ ਕੋਈ ਮਜ਼ਬੂਰੀ ਨਹੀਂ, ਸਗੋਂ ਸਾਡੀ ਸੁਰੱਖਿਆ ਲਈ ਬਣਾਏ ਗਏ ਹਨ | ਸਕੂਲ ਪਿ੍ੰਸੀਪਲ ਸੰਗੀਤਾ ਰਾਣੀ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਵਾਹਨ ਚਲਾਉਂਦੇ ਸਮੇਂ ਲਾਪਰਵਾਹੀ ਨਾ ਵਰਤਣ ਦੀ ਅਪੀਲ ਕੀਤੀ | ਇਸ ਮੌਕੇ ਮੈਡਮ ਮਨਪ੍ਰੀਤ ਕੌਰ, ਮੈਡਮ ਹੇਮ ਲਤਾ, ਮੈਡਮ ਅਮਨ ਅਤੇ ਡੀ.ਪੀ.ਈ. ਰਵੀ ਇੰਦਰ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਗਰਦਲੇ 'ਚ ਖੇਡ ਮੁਕਾਬਲਿਆਂ ਸਬੰਧੀ ਪੋਸਟਰ ਜਾਰੀ <br/>
Ad Position 24