31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ 'ਸਫਰ-ਏ-ਸ਼ਹਾਦਤ' ਪੁੱਜਣ ਮੌਕੇ ਕਰਵਾਇਆ ਧਾਰਮਿਕ ਸਮਾਗਮ

Ad Position 21
No active advertisement
ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕੀਰਤਨ ਕਰਦਾ ਹੋਇਆ ਕੀਰਤਨੀ ਜਥਾ ਤੇ ਜੁੜੀਆਂ ਸੰਗਤਾਂ | <br/> 25-12-2025
ਮੋਰਿੰਡਾ, 24 ਦਸੰਬਰ (ਤਰਲੋਚਨ ਸਿੰਘ ਕੰਗ)- ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 'ਸਫਰ-ਏ-ਸ਼ਹਾਦਤ' ਦਾ ਤੀਜਾ ਪੜਾਅ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਪੁੱਜਾ ਜਿੱਥੇ ਕੌਮ ਦੇ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਕੀਰਤਨ ਦਰਬਾਰ ਸਜਾਏ ਗਏ | ਇਸ ਮੌਕੇ ਪਹੁੰਚੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ਵਿਚ ਭਾਈ ਲਖਵਿੰਦਰ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ, ਭਾਈ ਗੁਰਪ੍ਰੀਤ ਸਿੰਘ ਅਟਾਰੀ ਵਾਲੇ, ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸਤਨਾਮ ਸਿੰਘ ਕੋਹਾੜਕਾ ਵਾਲਿਆਂ ਦੇ ਜਥੇ ਵਲੋਂ ਆਈਆਂ ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ | ਉਹਨਾਂ ਦੱਸਿਆ ਕਿ ਧਾਰਮਿਕ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵੀ ਹਾਜ਼ਰੀ ਲਵਾਈ | ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜ਼ਰੂਰ ਦੱਸਣ | ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸੰਗਤਾਂ ਨੂੰ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ |
ਸਮਾਗਮ ਦੌਰਾਨ ਸਤਨਾਮ ਸਿੰਘ ਦੀਆਂ ਕਵਿਤਾਵਾਂ ਨੇ ਸੰਗਤਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ | ਮੰਚ ਸੰਚਾਲਨ ਦੀ ਭੂਮਿਕਾ ਭਾਈ ਭੁਪਿੰਦਰ ਸਿੰਘ ਵਲੋਂ ਨਿਭਾਈ ਗਈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਧਾ ਕਿ੍ਸ਼ਨ ਮਹਿਲਾ ਮੰਡਲ ਦੇ ਨੁਮਾਇੰਦਿਆਂ ਦੀ ਚੋਣ ਹੋਈ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਵਲੋਂ ਬੀਬੀ ਸ਼ਰਨ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>
Ad Position 24