31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਚੀਫ਼ ਖ਼ਾਲਸਾ ਦੀਵਾਨ ਵਲੋਂ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ ਗਏ <br/>

Ad Position 21
No active advertisement
ਅਜੀਤ ਡੈਸਕ 25-12-2025
ਸ੍ਰੀ ਅਨੰਦਪੁਰ ਸਾਹਿਬ, 24 ਦਸੰਬਰ (ਕਰਨੈਲ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਅੱਜ ਸਥਾਨਕ ਐਸ. ਜੀ. ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਵੰਡਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਅੱਜ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਵਧੀਕ ਆਨਰੇਰੀ ਸਕੱਤਰ ਡਾ. ਮਨਮੋਹਨ ਸਿੰਘ ਅਤੇ ਅਮਰਜੀਤ ਸਿੰਘ ਚੁੱਘ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣ ਲਈ ਵਿਸ਼ੇਸ਼ ਤੌਰ 'ਤੇ ਇੱਥੋਂ ਦੇ ਐਸ. ਜੀ .ਐਸ. ਖ਼ਾਲਸਾ ਸਕੂਲ ਵਿਖੇ ਪਹੁੰਚੇ | ਉਨ੍ਹਾਂ ਦੱਸਿਆ ਕਿ ਇਹ ਵਜ਼ੀਫ਼ਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਇੰਸ, ਕਮਰਸ ਤੇ ਆਰਟਸ ਵਿਸ਼ਿਆਂ ਦੇ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਦਿੱਤੇ ਗਏ ਹਨ | ਇਸ ਮੌਕੇ ਡਾ. ਮਨਮੋਹਨ ਸਿੰਘ ਅਤੇ ਅਮਰਜੀਤ ਸਿੰਘ ਚੁੱਘ ਨੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਲਗਭਗ ਇੱਕ ਲੱਖ ਰੁਪਏ ਦੀ ਵਜ਼ੀਫਾ ਰਾਸ਼ੀ ਤਕਸੀਮ ਕੀਤੀ ਗਈ ਹੈ | ਇਸ ਮੌਕੇ ਡਾਇਰੈਕਟਰ ਐਜੂਕੇਸ਼ਨ ਗੁਰਵਿੰਦਰ ਸਿੰਘ ਭੁੱਲਰ, ਸਕੂਲ ਪੱਤਰ ਵਿਹਾਰਕ ਸ. ਪਾਖਰ ਸਿੰਘ ਭੱਠਲ ਅਤੇ ਕੁਲਦੀਪ ਸਿੰਘ ਨੰਬਰਦਾਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੱਚੀ ਗੜ੍ਹੀ ਦੇ ਵੰਸ਼ਜ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਦਾ ਕੀਤਾ ਸਨਮਾਨ <br/>
Ad Position 24