ਸ੍ਰੀ ਚਮਕੌਰ ਸਾਹਿਬ, 25 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਕੀਰਤਨ ਵੀ ਸਰਵਣ ਕੀਤਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਮੱਕੜ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਓਵਰਸੀਜ਼ ਇੰਦਰਪਾਲ ਸਿੰਘ ਚੱਢਾ, ਪਿ੍ੰਸੀਪਲ ਰਣਜੀਤ ਸਿੰਘ ਸੰਧੂ, ਸਾਬਕਾ ਕੌਂਸਲਰ ਮਾਸਟਰ ਅਮਰੀਕ ਸਿੰਘ, ਮਨਜੀਤ ਸਿੰਘ ਤੰਬੜ, ਸੇਵਾ ਸਿੰਘ ਗਿਲਕੋ ਵੈਲੀ ਤੇ ਜਸਬੀਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |