08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸੋਸ਼ਲ ਮੀਡੀਆ 'ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 27-12-2025
ਐੱਸ. ਏ. ਐੱਸ. ਨਗਰ, 26 ਦਸੰਬਰ (ਕਪਿਲ ਵਧਵਾ)-ਸੋਸ਼ਲ ਮੀਡੀਆ 'ਤੇ ਗੰਨ ਕਲਚਰ ਨੂੰ ਵਧਾਵਾ ਦੇਣ ਤੇ ਗੈਰ-ਲਾਇਸੰਸੀ ਹਥਿਆਰ ਨਾਲ ਤਸਵੀਰਾਂ ਤੇ ਵੀਡੀਓਜ਼ ਅਪਲੋਡ ਕਰਨ ਦੇ ਦੋਸ਼ਾਂ ਤਹਿਤ ਆਈ. ਟੀ. ਸਿਟੀ ਥਾਣਾ ਪੁਲਿਸ ਨੇ ਅਮਿ੍ਤਪਾਲ ਸਿੰਘ ਦੇ ਖ਼ਿਲਾਫ਼ ਅਸਲ੍ਹਾ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਏ. ਐਸ. ਆਈ. ਜੀਤ ਚੰਦ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਜੀਤ ਚੰਦ ਏਅਰਪੋਰਟ ਰੋਡ 'ਤੇ ਆਪਣੀ ਟੀਮ ਸਮੇਤ ਤਾਇਨਾਤ ਸਨ | ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਅਮਿ੍ਤਪਾਲ ਸਿੰਘ ਸੋਸ਼ਲ ਮੀਡੀਆ 'ਤੇ ਗੰਨ ਕਲਚਰ ਨੂੰ ਪ੍ਰਮੋਟ ਕਰਦਾ ਹੋਇਆ ਗੈਰ-ਕਾਨੂੰਨੀ ਹਥਿਆਰਾਂ ਨਾਲ ਆਪਣੀਆਂ ਫੋਟੋਆਂ ਅਤੇ ਵੀਡੀਓਜ਼ ਪੋਸਟ ਕਰ ਰਿਹਾ ਹੈ, ਜਿਸ ਨਾਲ ਕਿਸੇ ਵੀ ਸਮੇਂ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਦੀ ਗੱਲ ਸਾਹਮਣੇ ਆਈ ਹੈ. ਜਿਸ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਣਦੀਆਂ ਅਪਰਾਧਕ ਧਾਰਾਵਾਂ ਹੇਠ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਵੀਰ ਬਾਲ ਦਿਵਸ ਸੰਬੰਧੀ ਲੇਖ ਮੁਕਾਬਲੇ 'ਚ ਜਲਾਲਪੁਰ ਦੀ ਹਰਮਨ ਸ਼ਰਮਾ ਨੇ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਜਾਅਲੀ ਦਸਤਾਵੇਜ਼ਾਂ 'ਤੇ ਕਾਰ ਵੇਚਣ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਮਾਮਲਾ ਦਰਜ
Ad Position 24