07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਧਰਮਗੜ੍ਹ 'ਚ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਜਾਏ ਦੀਵਾਨ <br/>

Ad Position 21
No active advertisement
ਅਜੀਤ ਡੈਸਕ 27-12-2025
ਲਾਲੜੂ, 26 ਦਸੰਬਰ (ਰਾਜਬੀਰ ਸਿੰਘ)-ਪਿੰਡ ਧਰਮਗੜ੍ਹ ਵਿਖੇ ਪਿੰਡ ਵਾਸੀਆਂ ਵਲੋਂ ਮਾਤਾ ਗੁਜ਼ਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ, ਮੋਤੀ ਰਾਮ ਮਹਿਰਾ ਤੇ ਸ਼ਹੀਦ ਸਿੰਘਾਂ ਦੀ ਯਾਦ 'ਚ ਦੀਵਾਨ ਸਜਾਏ ਗਏ | ਉਪਰੰਤ ਸੰਗਤ ਨੂੰ ਦੁੱਧ ਦਾ ਲੰਗਰ ਛਕਾਇਆ | ਇਸ ਮੌਕੇ ਬਾਬਾ ਮਨਮੋਹਨਪ੍ਰੀਤ ਸਿੰਘ ਚੀਮਾ ਜੋਧਪੁਰ ਵਾਲਿਆਂ ਦੇ ਜਥੇ ਵਲੋਂ ਦੀਵਾਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਤੇ ਮਾਤਾ ਗੁਜਰ ਕੌਰ ਜੀ, ਚਾਰ ਸਹਿਬਜ਼ਾਦਿਆਂ ਤੇ ਮੋਤੀ ਰਾਮ ਮਹਿਰਾ ਦੀ ਸ਼ਹੀਦੀ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਨਿੱਕੀਆਂ ਜ਼ਿੰਦਾਂ, ਵੱਡੇ ਸਾਕੇ ਕਰ ਦਿਖਾਉਣ ਵਾਲੇ ਸਾਹਿਬਜ਼ਾਦਿਆਂ ਨੇ ਜਿਥੇ ਜ਼ੁਲਮ ਨੂੰ ਠੱਲ ਪਾਈ, ਉਥੇ ਹੀ ਉਨ੍ਹਾਂ ਨੇ ਧਰਮ ਤੋਂ ਉਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਵੀ ਦਿੱਤਾ | ਇਸ ਮੌਕੇ ਜਥੇਦਾਰ ਪ੍ਰੀਤਮ ਸਿੰਘ ਨੇ ਕੀਰਤਨੀ ਜਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਮੁੱਖ ਮੰਤਵ ਸ਼ਹੀਦਾਂ ਨੂੰ ਯਾਦ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਬਾਰੇ ਜਾਣੂ ਕਰਵਾਉਣਾ ਹੈ ਤਾਂ ਜੋ ਉਹ ਭੈੜੀਆਂ ਅਲਾਮਤਾਂ ਨੂੰ ਛੱਡ ਕੇ ਸਿੱਖੀ ਸਰੂਪ ਦੇ ਧਾਰਨੀ ਬਣਨ ਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਣ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ, ਸੁਰਿੰਦਰ ਸਿੰਘ, ਮਨਦੀਪ ਸਿੰਘ, ਕੁਲਵਿੰਦਰ ਸਿੰਘ ਲਾਲਾ, ਹਰਜਿੰਦਰ ਸਿੰਘ, ਹਰਨੇਕ ਸਿੰਘ, ਬਲਜਿੰਦਰ ਸਿੰਘ, ਦਮਨਦੀਪ ਸਿੰਘ, ਜਸਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵਲੋਂ ਮਹਿੰਦਰਾ 265 ਡਿਲਕਸ ਟਾਪ ਮਾਡਲ ਟਰੈਕਟਰ ਭੇਟ <br/> ਅਗਲੀ ਖ਼ਬਰ ਅਕਾਲੀ ਦਲ ਹੈ ਪੰਜਾਬ 'ਚ ਸਿਆਸੀ ਬਦਲ-ਐਨ. ਕੇ. ਸ਼ਰਮਾ <br/>
Ad Position 24