07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵਲੋਂ ਮਹਿੰਦਰਾ 265 ਡਿਲਕਸ ਟਾਪ ਮਾਡਲ ਟਰੈਕਟਰ ਭੇਟ <br/>

Ad Position 21
No active advertisement
ਅਜੀਤ ਡੈਸਕ 27-12-2025
ਐੱਸ. ਏ. ਐੱਸ. ਨਗਰ, 26 ਦਸੰਬਰ (ਪ੍ਰੋ. ਅਵਤਾਰ ਸਿੰਘ)-ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰ ਸੇਵਾ ਲਈ ਇਕ ਦਾਨੀ ਸੱਜਣ ਵਲੋਂ ਮਹਿੰਦਰਾ 265 ਡਿਲਕਸ ਟਾਪ ਮਾਡਲ ਟਰੈਕਟਰ ਭੇਟ ਕੀਤਾ ਗਿਆ ਹੈ | ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਕ ਦਾਨੀ ਸੱਜਣ ਵਲੋਂ ਟਰੈਕਟਰ ਨੂੰ ਗੁਰਦੁਆਰਾ ਸਾਹਿਬ ਜੀ ਵਿਖੇ ਨਿਸ਼ਾਨ ਸਾਹਿਬ ਦੇ ਨੇੜੇ ਖੜ੍ਹਾ ਕਰਕੇ ਟਰੈਕਟਰ ਦੀਆਂ ਚਾਬੀਆਂ ਦਫ਼ਤਰ ਵਿਖੇ ਦਿੱਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਂਅ 'ਤੇ ਹਨ | ਦਾਨੀ ਸੱਜਣ ਵਲੋਂ ਦੱਸਿਆ ਗਿਆ ਕਿ ਦਾਸ ਇਸ ਸ਼ਹੀਦੀ ਸਥਾਨ 'ਤੇ ਚੱਲ ਰਹੀ ਕਾਰ ਸੇਵਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪਾਂ ਦੀ ਸੇਵਾ-ਸੰਭਾਲ ਅਤੇ ਨਵੇਂ ਸਰੂਪਾਂ ਦੀ ਨਿਸ਼ਕਾਮ ਸੇਵਾ ਤੋਂ ਬਹੁਤ ਪ੍ਰਭਾਵਿਤ ਹੈ | ਇਸ ਅਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਹੁੰਦਾ ਅਦਬ ਸਤਿਕਾਰ ਅਤੇ ਕਾਰ ਸੇਵਾ ਵੇਖ ਕੇ ਦਾਸ ਵੀ ਤੁੱਛ ਮਾਤਰ ਇਹ ਟਰੈਕਟਰ ਗੁਰੂ ਸਾਹਿਬ ਜੀ ਦੇ ਸਤਿਕਾਰ ਵਿਚ ਭੇਟ ਕਰਨਾ ਚਾਹੁੰਦਾ ਹੈ ਅਤੇ ਇਸ ਦਾਨੀ ਸੱਜਣ ਵਲੋਂ ਟਰੈਕਟਰ 'ਤੇ ਲੱਗਣ ਵਾਲਾ ਸਾਰਾ ਸਾਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ | ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਮਨਰੇਗਾ 'ਤੇ ਲੁਕਵਾਂ ਹਮਲਾ, ਗ਼ਰੀਬਾਂ ਦੀ ਰੋਜ਼ੀ ਰੋਟੀ 'ਤੇ ਖ਼ਤਰਾ-ਰਾਣਾ ਕੇ.ਪੀ. <br/> ਅਗਲੀ ਖ਼ਬਰ ਧਰਮਗੜ੍ਹ 'ਚ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਜਾਏ ਦੀਵਾਨ <br/>
Ad Position 24