ਐੱਸ. ਏ. ਐੱਸ. ਨਗਰ, 26 ਦਸੰਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਵਲੋਂ ਨਿਰੰਤਰ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਸਰਦ ਰੁੱਤ ਨੂੰ ਧਿਆਨ 'ਚ ਰੱਖਦੇ ਹੋਏ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਵਲੋਂ ਸਥਾਨਕ ਸੈਕਟਰ-69 ਸਥਿਤ ਜ਼ਿਲ੍ਹਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ 80 ਮਰੀਜ਼ਾਂ ਨੂੰ ਕੰਬਲ ਵੰਡੇ ਗਏ | ਇਸ ਮੌਕੇ ਡੀ. ਸੀ. ਵਲੋਂ ਕੇਂਦਰ 'ਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ | ਇਸ ਮੌਕੇ ਏ. ਡੀ. ਸੀ. (ਵਿ) ਸੋਨਮ ਚੌਧਰੀ, ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਸਕੱਤਰ ਹਰਬੰਸ ਸਿੰਘ, ਡਾ. ਪਿ੍ਆ ਤੇ ਡਾ. ਪੂਜਾ ਗਰਗ (ਸਾਇਕਾਇਟਿ੍ਕ ਮਾਹਿਰ), ਨਵਦੀਪ ਸਿੰਘ (ਕਾਊਾਸਲਰ) ਤੇ ਨੇਕ ਰਾਮ (ਮੈਨੇਜਰ) ਸਮੇਤ ਰੈੱਡ ਕਰਾਸ ਸ਼ਾਖਾ ਦੀ ਟੀਮ ਦੇ ਮੈਂਬਰ ਹਾਜ਼ਰ ਸਨ |