07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਬਲਾਕ ਨੂਰਪੁਰ ਬੇਦੀ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਮੈਂਬਰਾਂ ਦੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 27-12-2025
ਨੂਰਪੁਰ ਬੇਦੀ, 26 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀਆਂ ਹਦਾਇਤਾਂ ਅਨੁਸਾਰ ਨੂਰਪੁਰ ਬੇਦੀ ਸੰਮਤੀ ਰੈਸਟ ਹਾਊਸ ਵਿਚ ਬਲਾਕ ਨੂਰਪੁਰ ਬੇਦੀ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦਾ ਮੁੱਖ ਉਦੇਸ਼ ਖੇਤਰ 'ਚ ਸੜਕਾਂ ਦੇ ਨਿਰਮਾਣ, ਚੱਲ ਰਹੇ ਅਤੇ ਬੰਦ ਪਏ ਕੰਮਾਂ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕਰਨਾ ਅਤੇ ਆਮ ਲੋਕਾਂ ਨੂੰ ਆਵਾਜਾਈ ਸੰਬੰਧੀ ਦਰਪੇਸ਼ ਮੁਸ਼ਕਿਲਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਸੀ | ਮੀਟਿੰਗ ਦੌਰਾਨ ਲੋਕ ਨੁਮਾਇੰਦਿਆਂ ਨੇ ਬਲਾਕ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਬਣ ਰਹੀਆਂ ਲਿੰਕ ਸੜਕਾਂ, ਮੁੱਖ ਸੜਕਾਂ ਤੇ ਲੰਬੇ ਸਮੇਂ ਤੋਂ ਅਧੂਰੇ ਪਏ ਪ੍ਰਾਜੈਕਟਾਂ ਬਾਰੇ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਿਲ ਕੀਤੀ | ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ ਬਲਾਕ ਨੂਰਪੁਰ ਬੇਦੀ ਦੇ ਸਾਰੇ ਪਿੰਡਾਂ ਦੀਆਂ ਲਿੰਕ ਸੜਕਾਂ, ਮੁੱਖ ਸੜਕਾਂ ਤੇ ਲੋਕ ਨਿਰਮਾਣ ਵਿਭਾਗ ਨਾਲ ਸੰਬੰਧਿਤ ਹੋਰ ਵਿਕਾਸ ਕੰਮਾਂ ਦੀ ਇਕ ਵਿਸਤਿ੍ਤ ਤੇ ਅੱਪਡੇਟ ਰਿਪੋਰਟ ਤਿਆਰ ਕੀਤੀ ਜਾਵੇ | ਇਸ ਰਿਪੋਰਟ ਦੇ ਆਧਾਰ 'ਤੇ ਸਮੇਂ-ਸਮੇਂ ਤੇ ਤਰੱਕੀ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਹਰ ਪ੍ਰਾਜੈਕਟ ਨੂੰ ਤਰਜੀਹੀ ਆਧਾਰ 'ਤੇ ਪੂਰਾ ਕਰਵਾਇਆ ਜਾ ਸਕੇ ਅਤੇ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਰਹੇ | ਮੀਟਿੰਗ 'ਚ ਜ਼ਿਲ੍ਹਾ ਪਰੀਸ਼ਦ ਮੈਂਬਰ ਦੇਸਰਾਜ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਸਮੇਤ ਵੱਖ-ਵੱਖ ਸੰਮਤੀ ਮੈਂਬਰ, ਐਸ. ਡੀ. ਓ. ਗੁਰਵਿੰਦਰ ਸਿੰਘ, ਏ. ਈ. ਸੁਦੀਪ ਰਾਏ, ਜੇ. ਈ. ਗੁਰਵਿੰਦਰ ਸਿੰਘ ਸੈਣੀ, ਬਲਵਿੰਦਰ ਸਿੰਘ ਤੇ ਜੇ. ਈ. ਗੁਰਦਿਆਲ ਗੋਲਡੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਿਮ ਗੋਰਵ ਆਈ. ਟੀ. ਆਈ. ਸੰਤੋਖਗੜ੍ਹ ਵਿਖੇ ਸਾਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਅਣਪਛਾਤੇ ਸ਼ਿਕਾਰੀਆਂ ਨੇ ਸਾਂਬਰ ਮਾਰਿਆ
Ad Position 24
No active advertisement