07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਵਾਰਡ ਨੰਬਰ 14 : ਲਖਵਿੰਦਰਾ ਇਨਕਲੇਵ 'ਚ ਲੰਬੇ ਸਮੇਂ ਤੋਂ ਲਟਕੇ ਸੜਕਾਂ ਦੇ ਕੰਮ ਮੁਕੰਮਲ ਹੋਣ ਦੇ ਨੇੜੇ <br/>

Ad Position 21
No active advertisement
ਅਜੀਤ ਡੈਸਕ 27-12-2025
ਰੂਪਨਗਰ, 26 ਦਸੰਬਰ (ਸਤਨਾਮ ਸਿੰਘ ਸੱਤੀ)-ਵਾਰਡ ਨੰਬਰ 14 ਅਧੀਨ ਪੈਂਦੇ ਲਖਵਿੰਦਰਾ ਇਨਕਲੇਵ 'ਚ ਲੰਬੇ ਸਮੇਂ ਤੋਂ ਲਟਕੇ ਸੜਕਾਂ ਦੇ ਕਾਰਜ ਆਖਿਰਕਾਰ ਪੂਰੇ ਹੋ ਗਏ ਹਨ | ਵਾਰਡ ਦੇ ਕੌਂਸਲਰ ਅਮਰਜੀਤ ਸਿੰਘ ਜੌਲੀ ਨੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ 33 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਦੀਆਂ ਸੜਕਾਂ ਦੇ ਕੰਮ ਸ਼ੁਰੂ ਕੀਤੇ ਗਏ ਸਨ, ਜੋ ਹੁਣ ਲਗਪਗ ਮੁਕੰਮਲ ਹੋਣ ਵਾਲੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਾਰਡ 'ਚ ਹੋਰ ਵਿਕਾਸ ਕਾਰਜਾਂ ਲਈ ਕਰੀਬ 20 ਲੱਖ ਰੁਪਏ ਦੇ ਨਵੇਂ ਟੈਂਡਰ ਵੀ ਜਲਦ ਲਗਾਏ ਜਾਣਗੇ | ਕੌਂਸਲਰ ਨੇ ਕਿਹਾ ਕਿ ਲਖਵਿੰਦਰਾ ਇਨਕਲੇਵ ਵਿਚ ਕਾਫ਼ੀ ਸਮੇਂ ਤੋਂ ਸੜਕਾਂ ਦੀ ਹਾਲਤ ਬਹੁਤ ਖਰਾਬ ਸੀ | ਬਰਸਾਤ ਦੇ ਦਿਨਾਂ ਵਿਚ ਸੜਕਾਂ ਪਾਣੀ ਨਾਲ ਭਰ ਜਾਂਦੀਆਂ ਸਨ, ਜਿਸ ਕਾਰਨ ਲੋਕਾਂ ਲਈ ਆਵਾਜਾਈ ਕਰਨਾ ਮੁਸ਼ਕਿਲ ਹੋ ਜਾਂਦਾ ਸੀ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਲਾਕੇ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਅਜੇ ਅਧੂਰਾ ਹੈ, ਜਿਸ ਕਰਕੇ ਮੀਂਹ ਦੇ ਦਿਨਾਂ 'ਚ ਸਮੱਸਿਆ ਬਣਦੀ ਹੈ | ਹਾਲਾਂਕਿ, ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦੀ ਹੀ ਬਾਕੀ ਰਹਿੰਦੇ ਕੰਮ ਵੀ ਮੁਕੰਮਲ ਕਰਵਾ ਦਿੱਤੇ ਜਾਣਗੇ | ਇਸ ਮੌਕੇ ਕੌਂਸਲਰ ਅਮਰਜੀਤ ਸਿੰਘ ਜੌਲੀ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਵੀ ਲਿਆ ਅਤੇ ਸੰਬੰਧਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਅਤੇ ਸਮੇਂ ਸਿਰ ਪੂਰਨ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ | ਲੋਕਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਤਸੱਲੀ ਪ੍ਰਗਟ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮੈਂ ਕੌਂਸਲਰ ਰਿਹਾਂ ਜਾਂ ਨਾ ਲੋਕਾਂ ਲਈ ਲੜਦਾ ਰਹਾਂਗਾ-ਪੰਮਾ ਅਗਲੀ ਖ਼ਬਰ ਡੱਲਾਂ ਪੁਲਿਸ ਨੇ 8 ਗ੍ਰਾਮ ਨਸ਼ੀਲਾ ਪਦਾਰਥ ਫੜਿਆ <br/>
Ad Position 24
No active advertisement