ਰੂਪਨਗਰ, 26 ਦਸੰਬਰ (ਸਤਨਾਮ ਸਿੰਘ ਸੱਤੀ)-ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਰੂਪਨਗਰ ਦੇ ਸਮੂਹ ਸਟਾਫ਼ ਵਲੋਂ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਦੁੱਧ ਤੇ ਬੈੱ੍ਰਡ ਪਕੌੜਿਆਂ ਦਾ ਲੰਗਰ ਲਗਾਇਆ | ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ 'ਚ ਲੋਕਾਂ ਨੇ ਲੰਗਰ ਛਕ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਲੰਗਰ ਦੀ ਸੇਵਾ 'ਚ ਵਿਪਿਨ ਕੁਮਾਰ (ਵਾਤਾਵਰਨ ਇੰਜੀਨੀਅਰ), ਸ਼ੁਭਮ ਪੂਰੀ (ਸਹਾਇਕ ਵਾਤਾਵਰਨ ਇੰਜੀਨੀਅਰ), ਅਦਿੱਤਿਆ (ਸਹਾਇਕ ਵਾਤਾਵਰਨ ਇੰਜੀਨੀਅਰ), ਅਮਨਦੀਪ ਸਿੰਘ, ਦਿਨੇਸ਼ ਕੁਮਾਰ, ਪੰਮਲ ਸਿੰਘ, ਨਵਜੋਤ ਸਿੰਘ, ਅਮਨਦੀਪ ਸਿੰਘ, ਸਰਬਜੀਤ ਸਿੰਘ, ਗੁਰਤੇਜ ਕੌਰ, ਮਨਦੀਪ ਕੌਰ, ਹਰਜੋਤ ਕੌਰ, ਦਿਲਕਸ਼ ਆਦਿ ਹਾਜ਼ਰ ਰਹੇ | ਸਟਾਫ਼ ਮੈਂਬਰਾਂ ਨੇ ਦੱਸਿਆ ਕਿ ਅਜਿਹੇ ਸੇਵਾ ਕਾਰਜ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ ਦੇ ਨਾਲ-ਨਾਲ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਦੇ ਹਨ |