06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪਿੰਡ ਗੜਬਾਗਾ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 27-12-2025
ਨੂਰਪੁਰ ਬੇਦੀ, 26 ਦਸੰਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਰੂਪਨਗਰ ਵਲੋਂ ਪਿੰਡ ਗੜਬਾਗਾ ਵਿਖੇ ਕਣਕ 'ਚ ਮੈਂਗਨੀਜ਼ ਦੀ ਘਾਟ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ, ਜਿਸ 'ਚ ਕਰੀਬ 50 ਕਿਸਾਨਾਂ ਨੇ ਭਾਗ ਲਿਆ | ਕੈਂਪ ਦੀ ਸ਼ੁਰੂਆਤ ਕਰਦਿਆਂ ਹੋਏ ਡਾ. ਰਮਿੰਦਰ ਸਿੰਘ ਘੁੰਮਣ (ਡੀ. ਈ. ਐਸ. ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿਚ ਨਦੀਨਾਂ ਖ਼ਾਸ ਕਰਕੇ ਗੁੱਲੀ ਡੰਡੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਸਾਨਾਂ ਨੂੰ ਕਣਕ 'ਚ ਮੈਂਗਨੀਜ਼ ਦੀ ਘਾਟ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੈਂਗਨੀਜ਼ ਸਲਫ਼ੇਟ ਦੀ ਵਰਤੋਂ ਕਰਕੇ, ਇਸ ਦੀ ਘਾਟ ਨੂੰ ਪੂਰਾ ਕਰਨ ਲਈ ਆਖਿਆ | ਉਨ੍ਹਾਂ ਨੇ ਕਣਕ ਵਿਚ ਪੋਟਾਸ਼ੀਅਮ ਨਾਈਟਰੇਟ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ | ਡਾ. ਅਵਨੀਤ ਕੌਰ ਬਰਾੜ (ਡੀ. ਈ. ਐਸ. ਫਲ ਵਿਗਿਆਨ) ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਲਈ ਪ੍ਰੇਰਨਾ ਦਿੰਦਿਆਂ ਹੋਇਆਂ ਬਾਗ਼ਬਾਨੀ ਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਕਿਹਾ | ਉਨ੍ਹਾਂ ਨੇ ਕਿਸਾਨਾਂ ਨੂੰ ਪਤਝੜੀ ਬੂਟਿਆਂ ਦੀ ਕਾਟ ਛਾਂਟ ਬਾਰੇ ਅਤੇ ਫਲਦਾਰ ਬੂਟੇ ਲਗਾਉਣ ਦੇ ਢੰਗ ਅਤੇ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਪਰਾਲੀ ਦੀ ਖੁੰਬ ਉਤਪਾਦਨ 'ਚ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ 9 ਖੇਤੀਬਾੜੀ ਮਹਿਕਮੇ ਤੋਂ ਆਏ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸੁਖਸਾਗਰ ਸਿੰਘ ਨੇ ਕਿਸਾਨਾਂ ਨੂੰ ਸਹਾਇਕ ਕਿੱਤਿਆਂ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ ਅਤੇ ਵੱਖ-ਵੱਖ ਕਿੱਤਾ ਮੁਖੀ ਸਿਖਲਾਈ ਕੋਰਸਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਨੇ ਕਿਸਾਨਾਂ ਨੂੰ ਸੰਯੁਕਤ ਖੇਤੀ ਪ੍ਰਣਾਲੀ ਅਪਣਾ ਕੇ ਖੇਤੀ ਤੋਂ ਚੰਗਾ ਮੁਨਾਫ਼ਾ ਲੈਣ ਲਈ ਪ੍ਰੇਰਨਾ ਦਿੱਤੀ | ਜਾਗਰੂਕਤਾ ਅਭਿਆਨ ਅਧੀਨ ਕਿਸਾਨਾਂ ਨੂੰ ਪ੍ਰਦਰਸ਼ਨੀਆਂ ਲਗਾਉਣ ਲਈ ਮੈਂਗਨੀਜ਼ ਸਲਫ਼ੇਟ ਵੀ ਮੁਹੱਈਆ ਕਰਵਾਇਆ | ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਨੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ | ਕੈਂਪ 'ਚ ਗੁਰਦਾਸ ਰਾਮ, ਹਰਜਿੰਦਰ ਸਿੰਘ ਪਟਵਾਰੀ, ਲਖਵਿੰਦਰ ਸਿੰਘ, ਬਲਵੀਰ ਸਿੰਘ, ਸਾਧੂ ਰਾਮ, ਭਜਨ ਸਿੰਘ ਤੇ ਤੇਜਿੰਦਰ ਸਿੰਘ ਪਿੰਟੂ ਆਦਿ ਸ਼ਾਮਿਲ ਸਨ | ਅੰਤ 'ਚ ਕਿਸਾਨਾਂ ਨੇ ਵਿਗਿਆਨੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਆਪਣੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਵਿਖੇ ਸ਼ਹੀਦੀ ਦਿਹਾੜਾ ਤੇ ਮਹਾਨ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਹੋਟਲ ਕਰਮਚਾਰੀਆਂ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 10 ਤੋਂ 12 ਲੋਕਾਂ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement