06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ-ਡਾ. ਬਲਜੀਤ ਕੌਰ <br/>

Ad Position 21
No active advertisement
ਅਜੀਤ ਡੈਸਕ 27-12-2025
ਚੰਡੀਗੜ੍ਹ, 26 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ | ਇਸੇ ਕੜੀ ਤਹਿਤ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ | ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਪਿੰਡ ਕਜਹੇੜੀ 'ਚ 5 ਜਨਵਰੀ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ <br/> ਅਗਲੀ ਖ਼ਬਰ ਪੀ. ਜੀ. ਆਈ. ਦੇ ਏ. ਪੀ. ਸੀ. 'ਚ 'ਵੀਰ ਬਾਲ ਦਿਵਸ' ਮਨਾਇਆ <br/>
Ad Position 24
No active advertisement